DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiromani Akali Dal: ਖੰਨਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਸਿਫ਼ਾਰਸ਼ ’ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਿੱਚ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇੱਥੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਵੰਡਣ ਮੌਕੇ ਸ੍ਰੀ ਖੰਨਾ ਨੇ ਕਿਹਾ ਕਿ ਯੂਥ ਵਿੰਗ...

  • fb
  • twitter
  • whatsapp
  • whatsapp
featured-img featured-img
ਅਰਵਿੰਦ ਖੰਨਾ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪੱਤਰ ਵੰਡਦੇ ਹੋਏ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਸਿਫ਼ਾਰਸ਼ ’ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਿੱਚ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇੱਥੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਵੰਡਣ ਮੌਕੇ ਸ੍ਰੀ ਖੰਨਾ ਨੇ ਕਿਹਾ ਕਿ ਯੂਥ ਵਿੰਗ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਮੁੱਚੀ ਲੀਡਰਸ਼ਿਪ ਵਲੋਂ ਨਿਯੁਕਤ ਕੀਤੇ ਅਹੁਦੇਦਾਰਾਂ ਵਿਚ ਨਰਦੀਪ ਸਿੰਘ ਨਿੱਪਾ ਨੂੰ ਜਨਰਲ ਸਕੱਤਰ ਯੂਥ ਵਿੰਗ ਅਕਾਲੀ ਦਲ, ਪਰਵਿੰਦਰ ਸਿੰਘ ਘੁਮਾਣ ਨੂੰ ਉਪ ਪ੍ਰਧਾਨ, ਗੁਰਵਿੰਦਰ ਸਿੰਘ ਭੜੋ ਨੂੰ ਉਪ ਪ੍ਰਧਾਨ ਯੂਥ ਅਕਾਲੀ ਦਲ, ਜਗਜੀਤ ਸਿੰਘ ਜੱਗੀ ਨੂੰ ਉਪ ਪ੍ਰਧਾਨ ਸ਼ਾਮਲ ਹਨ।

ਸ੍ਰੀ ਖੰਨਾ ਨੇ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸ੍ਰੀ ਖੰਨਾ ਅਤੇ ਪਾਰਟੀ ਹਾਈਕਮਾਂਡ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

Advertisement

ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਇਕਬਾਲਜੀਤ ਸਿੰਘ ਪੂਨੀਆ, ਧਰਮਿੰਦਰ ਸਿੰਘ ਦੁੱਲਟ, ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ, ਜਗਤਾਰ ਸਿੰਘ ਸੋਮਾ ਆਦਿ ਹਾਜ਼ਰ ਸਨ।

Advertisement

Advertisement
×