ਐੱਸ ਆਈ ਟੀ ਵੱਲੋਂ ਜ਼ੁਬੀਨ ਗਰਗ ਦੀ ਮੌਤ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ
ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰ ਰਹੀ ਇੱਕ ਵਿਸ਼ੇਸ਼ ਜਾਂਚ ਟੀਮ ਨੇ ਸ਼ੁੱਕਰਵਾਰ ਨੂੰ ਅਸਾਮ ਦੇ ਗੁਹਾਟੀ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਦੀ ਅਦਾਲਤ ਵਿੱਚ ਇਸ ਮਾਮਲੇ ਵਿੱਚ ਆਪਣੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ...
Advertisement
ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰ ਰਹੀ ਇੱਕ ਵਿਸ਼ੇਸ਼ ਜਾਂਚ ਟੀਮ ਨੇ ਸ਼ੁੱਕਰਵਾਰ ਨੂੰ ਅਸਾਮ ਦੇ ਗੁਹਾਟੀ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਦੀ ਅਦਾਲਤ ਵਿੱਚ ਇਸ ਮਾਮਲੇ ਵਿੱਚ ਆਪਣੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ 3,500 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ, ਸਬੂਤਾਂ ਸਮੇਤ, ਚਾਰ ਵੱਡੇ ਡੱਬਿਆਂ (trunks) ਵਿੱਚ ਅਦਾਲਤ ਵਿੱਚ ਲਿਆਂਦੀ ਗਈ।
ਨੌਂ ਮੈਂਬਰੀ ਐੱਸ ਆਈ ਟੀ ਛੇ ਵਾਹਨਾਂ ਦੇ ਕਾਫਲੇ ਵਿੱਚ ਪਹੁੰਚੀ ਸੀ। ਗ਼ੌਰਤਲਬ ਹੈ ਕਿ ਗਰਗ ਦੀ ਮੌਤ 19 ਸਤੰਬਰ ਨੂੰ ਸਿੰਗਾਪੁਰ ਵਿੱਚ ਸਮੁੰਦਰ ਵਿੱਚ ਤੈਰਦੇ ਸਮੇਂ ਹੋ ਗਈ ਸੀ। ਅਸਾਮ ਸਰਕਾਰ ਨੇ ਗਾਇਕ ਦੀ ਮੌਤ ਦੀ ਜਾਂਚ ਲਈ ਵਿਸ਼ੇਸ਼ ਡੀ ਜੀ ਪੀ ਐੱਮ ਪੀ ਗੁਪਤਾ ਦੀ ਅਗਵਾਈ ਵਿੱਚ ਐੱਸ ਆਈ ਟੀ ਦਾ ਗਠਨ ਕੀਤਾ ਸੀ।
ਗੁਪਤਾ ਨੇ ਪਹਿਲਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਹੁਣ ਤੱਕ ਸੱਤ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ 300 ਤੋਂ ਵੱਧ ਗਵਾਹਾਂ ਦੀ ਜਾਂਚ ਕੀਤੀ ਗਈ ਹੈ।
Advertisement
Advertisement
