ਮੁੰਬਈ, 6 ਜੂਨ
ਬੌਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਨਾਰਕੋਟਿਸ ਕੰਟਰੋਲ ਬਿਊਰੋ ਨੇ ਦਾਖਲ ਕੀਤੀ ਚਾਰਜਸ਼ੀਟ ਵਿਚ ਰੀਆ ਚੱਕਰਵਰਤੀ ਦਾ ਉਹ ਬਿਆਨ ਵੀ ਨੱਥੀ ਕੀਤਾ ਹੈ ਜਿਸ ਵਿਚ ਉਸ ਨੇ ਕਿਹਾ ਹੈ ਕਿ ਸੁਸ਼ਾਂਤ ਆਪਣੀ ਭੈਣ ਤੇ ਜੀਜੇ ਨਾਲ ਗਾਂਜਾ ਲੈਂਦਾ ਸੀ। ਰੀਆ ਨੇ ਸੁਸ਼ਾਂਤ ਦੇ ਪਰਿਵਾਰ ਉਤੇ ਗੰਭੀਰ ਦੋਸ਼ ਲਾਏ ਕਿ ਪਰਿਵਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਸੁਸ਼ਾਂਤ ਉਤੇ ਨਸ਼ਾ ਭਾਰੂ ਹੋ ਗਿਆ ਹੈ। ਰੀਆ ਅਨੁਸਾਰ ਜਦ ਸੁਸ਼ਾਂਤ ਦੀ ਸਿਹਤ ਵਿਗੜਨ ਲੱਗੀ ਤਾਂ ਉਸ ਦਾ ਭਰਾ ਸ਼ੈਵਿਕ ਉਸ ਨੂੰ ਹਸਪਤਾਲ ਲਿਜਾਣਾ ਚਾਹੁੰਦਾ ਸੀ ਪਰ ਸੁਸ਼ਾਂਤ ਨੇ ਹਸਪਤਾਲ ਵਿਚੋਂ ਇਲਾਜ ਕਰਵਾਉਣ ਤੋਂ ਸਾਫ ਮਨ੍ਹਾ ਕਰ ਦਿੱਤਾ।-ਏਜੰਸੀ