ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

The Ba***ds of Bollywood: ਵਾਨਖੇੜੇ ਦੀ ਪਟੀਸ਼ਨ 'ਤੇ ਰੈੱਡ ਚਿਲੀਜ਼ ਐਂਟਰਟੇਨਮੈਂਟ ਤੇ ਨੈੱਟਫਲਿਕਸ ਨੂੰ ਨੋਟਿਸ ਜਾਰੀ

ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਆਈ.ਆਰ.ਐਸ. ਅਧਿਕਾਰੀ ਸਮੀਰ ਵਾਨਖੇੜੇ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਕੇਸ ’ਤੇ ਅਦਾਕਾਰ ਸ਼ਾਹਰੁਖ ਖਾਨ, ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਨੈੱਟਫਲਿਕਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦੀ...
Advertisement

ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਆਈ.ਆਰ.ਐਸ. ਅਧਿਕਾਰੀ ਸਮੀਰ ਵਾਨਖੇੜੇ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਕੇਸ ’ਤੇ ਅਦਾਕਾਰ ਸ਼ਾਹਰੁਖ ਖਾਨ, ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਨੈੱਟਫਲਿਕਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦੀ ਸੀਰੀਜ਼ "The Ba***ds of Bollywood*" ਵਿੱਚ ਉਨ੍ਹਾਂ ਦੀ ਸਾਖ ਨੂੰ ਖ਼ਰਾਬ ਕੀਤਾ ਗਿਆ ਹੈ।

ਜਸਟਿਸ ਪੁਰੂਸ਼ੈਂਦਰ ਕੁਮਾਰ ਕੌਰਵ ਨੇ ਮਾਣਹਾਨੀ ਦੇ ਮੁਕੱਦਮੇ ’ਤੇ ਬਚਾਅ ਪੱਖਾਂ—ਗੌਰੀ ਖਾਨ ਦੀ ਮਲਕੀਅਤ ਵਾਲੀ ਰੈੱਡ ਚਿਲੀਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ, ਨੈੱਟਫਲਿਕਸ, ਐਕਸ ਕਾਰਪ (ਪਹਿਲਾਂ ਟਵਿੱਟਰ), ਗੂਗਲ ਐੱਲ.ਐੱਲ.ਸੀ., ਮੇਟਾ ਪਲੇਟਫਾਰਮਸ, ਆਰ.ਪੀ.ਐਸ.ਜੀ. ਲਾਈਫਸਟਾਈਲ ਮੀਡੀਆ ਪ੍ਰਾਈਵੇਟ ਲਿਮਟਿਡ ਅਤੇ ਜੌਹਨ ਡੋ—ਨੂੰ ਸੰਮਨ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਆਪਣੇ ਜਵਾਬ ਦਾਇਰ ਕਰਨ ਲਈ ਕਿਹਾ।

Advertisement

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।

ਅਦਾਲਤ ਨੇ ਬਚਾਅ ਪੱਖਾਂ ਨੂੰ ਵਾਨਖੇੜੇ ਦੀ ਉਸ ਅਰਜ਼ੀ 'ਤੇ ਵੀ ਜਵਾਬ ਦਾਇਰ ਕਰਨ ਲਈ ਕਿਹਾ, ਜਿਸ ਵਿੱਚ ਕਈ ਵੈੱਬਸਾਈਟਾਂ ਤੋਂ ਕਥਿਤ ਮਾਣਹਾਨੀ ਵਾਲੀ ਸਮੱਗਰੀ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।

ਵਾਨਖੇੜੇ ਨੇ ਮੁਆਵਜ਼ੇ ਵਜੋਂ 2 ਕਰੋੜ ਰੁਪਏ ਦੀ ਮੰਗ ਕੀਤੀ ਹੈ, ਜਿਸ ਨੂੰ ਉਹ ਕੈਂਸਰ ਦੇ ਮਰੀਜ਼ਾਂ ਲਈ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਨੂੰ ਦਾਨ ਕਰਨਾ ਚਾਹੁੰਦਾ ਹੈ।

ਅਰਜ਼ੀ ਵਿੱਚ ਦੱਸਿਆ ਗਿਆ ਹੈ, ‘‘ਇਹ ਸੀਰੀਜ਼ ਨਸ਼ਾ ਵਿਰੋਧੀ ਲਾਗੂਕਰਨ ਏਜੰਸੀਆਂ ਦੀ ਇੱਕ ਗੁੰਮਰਾਹਕੁੰਨ ਅਤੇ ਨਕਾਰਾਤਮਕ ਤਸਵੀਰ ਪੇਸ਼ ਕਰਦੀ ਹੈ, ਜਿਸ ਨਾਲ ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਵਿੱਚ ਲੋਕਾਂ ਦਾ ਭਰੋਸਾ ਖ਼ਤਮ ਹੁੰਦਾ ਹੈ।’’

ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਇਹ ਸੀਰੀਜ਼ ਜਾਣਬੁੱਝ ਕੇ ਇੱਕ ਰੰਗੀਨ ਅਤੇ ਪੱਖਪਾਤੀ ਢੰਗ ਨਾਲ ਵਾਨਖੇੜੇ ਦੀ ਸਾਖ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਬਣਾਈ ਹੈ, ਖਾਸ ਤੌਰ ’ਤੇ ਜਦੋਂ ਅਧਿਕਾਰੀ ਅਤੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨਾਲ ਸਬੰਧਤ ਮਾਮਲਾ ਬੰਬੇ ਹਾਈ ਕੋਰਟ ਅਤੇ ਮੁੰਬਈ ਦੀ ਐਨ.ਡੀ.ਪੀ.ਐਸ. ਵਿਸ਼ੇਸ਼ ਅਦਾਲਤ ਵਿੱਚ ਵਿਚਾਰ ਅਧੀਨ ਹੈ।

Advertisement
Show comments