India vs Australia T20 Match: ਭਾਰਤ ਨੇ ਤੀਜਾ ਮੈਚ ਪੰਜ ਵਿਕਟਾਂ ਨਾਲ ਜਿੱਤਿਆ
ਇਸ ਜਿੱਤ ਦੇ ਨਾਲ, ਭਾਰਤ ਨੇ 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ: ਚੌਥਾ ਮੈਚ 6 ਨਵੰਬਰ ਨੂੰ ਗੋਲਡ ਕੋਸਟ ਵਿੱਚ ਖੇਡਿਆ ਜਾਵੇਗਾ
ਭਾਰਤ ਨੇ ਆਸਟਰੇਲੀਆ ਨੂੰ ਤੀਜੇ ਟੀ-20 ਮੈਚ ਵਿਚ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 186 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਭਾਰਤੀ ਟੀਮ ਨੇ 18.3 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 188 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ।
ਇਸ ਜਿੱਤ ਦੇ ਨਾਲ, ਭਾਰਤ ਨੇ 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਸੀਰੀਜ਼ ਦਾ ਚੌਥਾ ਮੈਚ 6 ਨਵੰਬਰ ਨੂੰ ਗੋਲਡ ਕੋਸਟ ਵਿੱਚ ਖੇਡਿਆ ਜਾਵੇਗਾ।
ਹੋਬਾਰਟ ਵਿੱਚ 187 ਦੌੜਾਂ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ ਨੇ 18.3 ਓਵਰਾਂ ਵਿੱਚ 5 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਵਾਸ਼ਿੰਗਟਨ ਸੁੰਦਰ 49 ਅਤੇ ਜਿਤੇਸ਼ ਸ਼ਰਮਾ 22 ਦੌੜਾਂ 'ਤੇ ਅਜੇਤੂ ਰਹੇ। ਆਸਟਰੇਲੀਆ ਲਈ ਨਾਥਨ ਐਲਿਸ ਨੇ 3 ਵਿਕਟਾਂ ਲਈਆਂ।
ਇਸ ਤੋਂ ਪਹਿਲਾਂ, ਟਾਸ ਹਾਰ ਕੇ ਬੱਲੇਬਾਜ਼ੀ ਕਰਨ ਤੋਂ ਬਾਅਦ, ਆਸਟ੍ਰੇਲੀਆਈ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ 'ਤੇ 186 ਦੌੜਾਂ ਬਣਾਈਆਂ। ਟਿਮ ਡੇਵਿਡ ਨੇ 38 ਗੇਂਦਾਂ ਵਿੱਚ 74 ਦੌੜਾਂ ਦੀ ਹਮਲਾਵਰ ਪਾਰੀ ਖੇਡੀ, ਜਦੋਂ ਕਿ ਮਾਰਕਸ ਸਟੋਇਨਿਸ ਨੇ 39 ਗੇਂਦਾਂ ਵਿੱਚ 64 ਦੌੜਾਂ ਬਣਾਈਆਂ।
ਭਾਰਤ ਨੇ ਆਸਟਰੇਲੀਆ ਖਿਲਾਫ਼ ਤੀਜੇ ਟੀ20 ਕ੍ਰਿਕਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਸੀ। ਪੰਜ ਮੈਚਾਂ ਦੀ ਲੜੀ ਵਿਚ ਮੇਜ਼ਬਾਨ ਟੀਮ 1-0 ਨਾਲ ਅੱਗੇ ਹੈ। ਲੜੀ ਦਾ ਪਰਥ ਵਿਚ ਖੇਡਿਆ ਪਹਿਲਾ ਮੈਚ ਮੀਂਹ ਦੀ ਭੇਟ ਚੜ੍ਹ ਗਿਆ ਸੀ ਜਦੋਂਕਿ ਦੂਜੇ ਟੀ 20 ਮੁਕਾਬਲੇ ਵਿਚ ਆਸਟਰੇਲੀਆ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ ਸੀ। ਭਾਰਤ ਉਸ ਮੈਚ ਪਹਿਲਾਂ ਬੱਲੇਬਾਜ਼ੀ ਕਰਦਿਆਂ 125 ਦੌੜਾਂ ਹੀ ਬਣਾ ਸਕਿਆ ਸੀ। ਭਾਰਤ ਲਈ ਅਭਿਸ਼ੇਕ ਸ਼ਰਮਾ (68) ਤੇ ਹਰਸ਼ਿਤ ਰਾਣਾ (35) ਨੇ ਹੀ ਕੁਝ ਦਮ ਦਿਖਾਇਆ ਸੀ।

