ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 16 ਜਨਵਰੀ
ਦੱਖਣੀ ਅਫਰੀਕਾ ਲੜੀ ’ਚ ਸ਼ਰਮਨਾਕ ਹਾਰ ਮਿਲਣ ਤੋਂ ਬਾਅਦ ਭਾਰਤੀ ਟੈਸਟ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਟੈਸਟ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਉਸ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਆਪਣੀ ਪਤੀ ਲਈ ਸੋਸ਼ਲ ਮੀਡੀਆ ’ਤੇ ਭਾਵੁਕ ਪੋਸਟ ਨਸ਼ਰ ਕੀਤੀ ਹੈ। ਇਸ ਵਿਚ ਉਸ ਨੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਤੋਂ ਲੈ ਕੇ ਆਪਣੀ ਬੇਟੀ ਵਾਮਿਕਾ ਦਾ ਵੀ ਜ਼ਿਕਰ ਕੀਤਾ ਹੈ। ਉਸ ਨੇ ਕਿਹਾ ਕਿ ਭਾਰਤ ਟੀਮ ਦੀ ਹਾਰ ਤੋਂ ਬਾਅਦ ਉਸ ਨੇ ਵਿਰਾਟ ਦੀਆਂ ਅੱਖਾਂ ਵਿਚ ਅਥਰੂ ਵੇਖੇ ਹਨ ਤੇ ਵਿਰਾਟ ਟੀਮ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਹਮੇਸ਼ਾ ਯਤਨਸ਼ੀਲ ਰਿਹਾ ਹੈ। ਇਸ ਲਈ ਉਹ ਉਸ ਦੀਆਂ ਨਜ਼ਰਾਂ ਵਿਚ ਹਮੇਸ਼ਾ ਮਹਾਨ ਰਹੇਗਾ।