ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 21 ਫਰਵਰੀ
ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵਿਦਿਆਰਥੀ ਵਿਨਾਇਕ ਵਰਮਾ ਨੇ ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਈ ਗਈ ਪੰਜਾਬ ਜੂਨੀਅਰ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚੋਂ ਦੋ ਸੋਨ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ। ਵਰਮਾ ਨੇ 662 ਅੰਕਾਂ ਨਾਲ ਉਕਤ ਦੋਹਰੀ ਸਫ਼ਲਤਾ ਹਾਸਲ ਕੀਤੀ ਤੇ ਇਹ ਖਿਡਾਰੀ ਵੱਲੋਂ 13 ਤੋਂ 16 ਮਾਰਚ ਤੱਕ ਦੇਹਰਾਦੂਨ (ਉੱਤਰਾਖੰਡ) ਵਿੱਚ ਹੋਣ ਵਾਲੀ ਕੌਮੀ ਜੂਨੀਅਰ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਖੇਡਣ ਦਾ ਹੱਕਦਾਰ ਵੀ ਬਣ ਗਿਆ ਹੈ। ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਵਿਨਾਇਕ ਵਰਮਾ ਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ।