DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮੀ ਹੈਂਡਬਾਲ ਚੈਂਪੀਅਨਸ਼ਿਪ ’ਚ ਅਰਸ਼ਦੀਪ ਨੇ ਸੋਨ ਤਗ਼ਮਾ ਜਿੱਤਿਆ

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਖਿਡਾਰੀ ਅਰਸ਼ਦੀਪ ਸਿੰਘ ਬੈਨੀਵਾਲ ਨੇ 54ਵੀਂ ਸੀਨੀਅਰ ਕੌਮੀ ਹੈਂਡਬਾਲ ਚੈਂਪੀਅਨਸ਼ਿਪ (ਲੜਕਿਆਂ) ਵਿੱਚ ਹਿੱਸਾ ਲੈਂਦਿਆਂ ਸੋਨੇ ਦਾ ਤਗ਼ਮਾ ਜਿੱਤਿਆ। ਇਹ ਚੈਂਪੀਅਨਸ਼ਿਪ ਕੁਰੂਕਸ਼ੇਤਰ ਵਿੱਚ ਹੋਈ ਅਤੇ ਅਰਸ਼ਦੀਪ ਨੇ ਪੰਜਾਬ ਦੀ ਟੀਮ ਵੱਲੋਂ...

  • fb
  • twitter
  • whatsapp
  • whatsapp
featured-img featured-img
ਕੌਮੀ ਹੈਂਡਬਾਲ ਚੈਂਪੀਅਨਸ਼ਿਪ ਵਿੱਚੋਂ ਜਿੱਤੇ ਤਗ਼ਮੇ ਅਤੇ ਐਵਾਰਡ ਨਾਲ ਅਰਸ਼ਦੀਪ ਸਿੰਘ।
Advertisement
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਖਿਡਾਰੀ ਅਰਸ਼ਦੀਪ ਸਿੰਘ ਬੈਨੀਵਾਲ ਨੇ 54ਵੀਂ ਸੀਨੀਅਰ ਕੌਮੀ ਹੈਂਡਬਾਲ ਚੈਂਪੀਅਨਸ਼ਿਪ (ਲੜਕਿਆਂ) ਵਿੱਚ ਹਿੱਸਾ ਲੈਂਦਿਆਂ ਸੋਨੇ ਦਾ ਤਗ਼ਮਾ ਜਿੱਤਿਆ। ਇਹ ਚੈਂਪੀਅਨਸ਼ਿਪ ਕੁਰੂਕਸ਼ੇਤਰ ਵਿੱਚ ਹੋਈ ਅਤੇ ਅਰਸ਼ਦੀਪ ਨੇ ਪੰਜਾਬ ਦੀ ਟੀਮ ਵੱਲੋਂ ਹਿੱਸਾ ਲਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਅਰਸ਼ਦੀਪ ਦੇ ਪ੍ਰਦਰਸ਼ਨ ਅਤੇ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦੀਆਂ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਵਿਦਿਆਰਥੀ ਵਧੇਰੇ ਸਮਰਪਣ ਭਾਵ ਨਾਲ ਖੇਡਾਂ ਵਿੱਚ ਹਿੱਸਾ ਲੈਣਗੇ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਾਬਿੰਦਰ ਸਿੰਘ ਔਲਖ ਨੇ ਕਿਹਾ ਕਿ ਅਰਸ਼ਦੀਪ ਨੇ ਖੇਡਾਂ ਅਤੇ ਪੜ੍ਹਾਈ ਵਿੱਚ ਸੰਤੁਲਨ ਬਣਾਉਂਦਿਆਂ ਇਹ ਪ੍ਰਾਪਤੀ ਦਰਜ ਕੀਤੀ ਹੈ। ਇੰਚਾਰਜ ਖੇਡ ਵਿੰਗ ਡਾ. ਬਿਲਾਵਲ ਸਿੰਘ ਅਤੇ ਸਹਿ ਇੰਚਾਰਜ ਡਾ. ਪ੍ਰਤੀਕ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀ ਖੇਡਾਂ ਅਤੇ ਕਲਾਤਮਕ ਗਤੀਵਿਧੀਆਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਦਰਜ ਕਰ ਰਹੇ ਹਨ।

Advertisement
Advertisement
×