ਲੰਡਨ, 10 ਜੁਲਾਈ
ਆਸਟਰੇਲੀਆ ਦੀ ਐਸ਼ਲੇ ਬਾਰਟੀ ਨੇ ਅੱਜ ਇੱਥੇ ਮਹਿਲਾ ਸਿੰਗਲਜ਼ ਵਰਗ ਵਿੱਚ ਚੈੱਕ ਗਣਰਾਜ ਦੀ 29 ਸਾਲਾ ਕੈਰੋਲਿਨਾ ਪਲਿਸਕੋਵਾ ਨੂੰ 6-3, 6-7, 6-3 ਨਾਲ ਹਰਾ ਕੇ ਵਿੰਬਲਡਨ ਟੈਨਿਸ ਗਰੈਂਡ ਸਲੈਮ ਟਰਾਫੀ ਆਪਣੇ ਨਾਂ ਕੀਤੀ। ਇਹ ਉਸ ਦਾ ਦੂਸਰਾ ਗਰੈਂਡ ਸਲੈਮ ਹੈ। ਇਸ ਤੋਂ ਪਹਿਲਾਂ ਉਸ ਨੇ 2019 ਵਿੱਚ ਫਰੈਂਚ ਓਪਨ ਦਾ ਖਿਤਾਬ ਜਿੱਤਿਆ ਸੀ। ਉਹ 1980 ਵਿੱਚ ਈਵੋਨ ਗੂਲਾਗੋਂਗ ਤੋਂ ਬਾਅਦ ਆਲ ਇੰਗਲੈਂਡ ਕਲੱਬ ਵਿੱਚ ਸਿੰਗਲਜ਼ ਦਾ ਖਿਤਾਬ ਜਿੱਤਣ ਵਾਲੀ ਪਹਿਲੀ ਆਸਟਰੇਲਿਆਈ ਖਿਡਾਰਨ ਹੈ। -ਏਪੀ