ਨਵੀਂ ਦਿੱਲੀ, 12 ਜੁਲਾਈ
ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਮੁਕਾਬਲਾ ਸ੍ਰੀਲੰਕਾ ਵਿਚ ਹੋਵੇਗਾ ਕਿਉਂਕਿ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਪਾਕਿਸਤਾਨ ਦਾ ਦੌਰਾ ਨਹੀਂ ਕਰੇਗੀ। ਆਈਪੀਐੱਲ ਦੇ ਚੇਅਰਮੈਨ ਅਰੁਣ ਧੂਮਲ ਨੇ ਅੱਜ ਇਸ ਦੀ ਪੁਸ਼ਟੀ ਕੀਤੀ। ਧੂਮਲ ਇਸ ਸਮੇਂ ਆਈਸੀਸੀ ਦੇ ਮੁੱਖ ਕਾਰਜਕਾਰੀਆਂ ਦੀ ਬੈਠਕ ਲਈ ਡਰਬਨ ਵਿੱਚ ਹਨ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਬੀਸੀਸੀਆਈ ਸਕੱਤਰ ਜੈ ਸ਼ਾਹ ਅਤੇ ਪੀਸੀਬੀ ਮੁਖੀ ਜ਼ਕਾ ਅਸ਼ਰਫ਼ ਨੇ ਏਸ਼ੀਆ ਕੱਪ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਹੋਣ ਵਾਲੀ ਆਈਸੀਸੀ ਬੋਰਡ ਦੀ ਮੀਟਿੰਗ ਤੋਂ ਪਹਿਲਾਂ ਮੁਲਾਕਾਤ ਕੀਤੀ ਤੇ ਦੋਵਾਂ ਨੇ ਏਸ਼ੀਆ ਕੱਪ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇ ਦਿੱਤਾ।