DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਸ਼ੀਆ ਕੱਪ ਫਾਈਨਲ: ਪਾਕਿਸਤਾਨ ਦੀ ਪਹਿਲੀ ਵਿਕਟ ਡਿੱਗੀ; 12 ਓਵਰਾਂ ’ਚ 107 ਦੌੜਾਂ

ਸੱਟ ਨਾਲ ਜੂਝ ਰਹੇ ਹਾਰਦਿਕ ਪਾਂਡਿਆ ਦੀ ਥਾਂ ਰਿੰਕੂ ਸਿੰਘ ਭਾਰਤੀ ਟੀਮ ਵਿਚ ਸ਼ਾਮਲ

  • fb
  • twitter
  • whatsapp
  • whatsapp
featured-img featured-img
India's captain Suryakumar Yadav, left, and Pakistan's captain Salman Agha stand for the coin toss of the Asia Cup cricket final between India and Pakistan at Dubai International Cricket Stadium, United Arab Emirates, Sunday, Sept. 28, 2025. (AP/PTI)(AP09_28_2025_000390B)
Advertisement

Asia Cup Final: India win toss, put Pakistan to batਇੱਥੇ ਏਸ਼ੀਆ ਕੱਪ ਦੇ ਫਾਈਨਲ ਵਿਚ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਨੇ 9 ਓਵਰਾਂ ਵਿਚ ਬਿਨਾਂ ਕਿਸੇ ਨੁਕਸਾਨ ਦੇ 77 ਦੌੜਾਂ ਬਣਾ ਲਈਆਂ ਹਨ।

ਭਾਰਤ ਵਲੋਂ ਹਾਰਦਿਕ ਪਾਂਡਿਆ ਫਾਈਨਲ ਮੈਚ ਨਹੀਂ ਖੇਡਣਗੇ। ਸੱਟ ਨਾਲ ਜੂਝ ਰਹੇ ਹਾਰਦਿਕ ਦੀ ਥਾਂ ਰਿੰਕੂ ਸਿੰਘ ਨੂੰ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਭਾਰਤ ਤੇ ਪਾਕਿਸਤਾਨ ਦੇ ਅੱਜ ਵਾਲੇ ਫਾਈਨਲ ’ਤੇ ਵਿਸ਼ਵ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਪੀਸੀਬੀ ਵੱਲੋਂ ਏਸ਼ੀਅਨ ਕ੍ਰਿਕਟ ਕੌਂਸਲ ਨੂੰ ਖਿਤਾਬੀ ਮੁਕਾਬਲੇ ਲਈ ਇੱਕ ਨਿਰਪੱਖ ਪੇਸ਼ਕਾਰ ਰੱਖਣ ਦੀ ਬੇਨਤੀ ਤੋਂ ਬਾਅਦ ਰਵੀ ਸ਼ਾਸਤਰੀ ਅਤੇ ਵਕਾਰ ਯੂਨਿਸ ਨੇ ਭਾਰਤ ਅਤੇ ਪਾਕਿਸਤਾਨ ਦੇ ਕਪਤਾਨਾਂ ਨਾਲ ਵੱਖਰੇ ਵੱਖਰੇ ਤੌਰ 'ਤੇ ਟਾਸ ਮੌਕੇ ਇੰਟਰਵਿਊ ਕੀਤੇ।

Advertisement

ਇੱਥੇ ਏਸ਼ੀਆ ਕੱਪ ਫਾਈਨਲ ਵਿੱਚ ਭਾਰਤ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਾਕਿਸਤਾਨ ਵਿਰੁੱਧ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਪਾਕਿਸਤਾਨ ਨੇ ਪਿਛਲੇ ਮੈਚ ਵਾਲੇ ਗਿਆਰਾਂ ਖਿਡਾਰੀਆਂ ਨੂੰ ਹੀ ਫਾਈਨਲ ਮੈਚ ਖਿਡਾਉਣ ਦਾ ਫੈਸਲਾ ਕੀਤਾ ਹੈ।

Cricket - Asia Cup - Final - India v Pakistan - Dubai International Cricket Stadium, Dubai, United Arab Emirates - September 28, 2025 India's Jasprit Bumrah and Hardik Pandya before the match REUTERS/Satish Kumar

ਟੀਮਾਂ:

ਭਾਰਤ: ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੂਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ।

ਪਾਕਿਸਤਾਨ: ਫਖਰ ਜ਼ਮਾਨ, ਸਾਹਿਬਜ਼ਾਦਾ ਫਰਹਾਨ, ਸਈਮ ਅਯੂਬ, ਸਲਮਾਨ ਅਲੀ ਆਗਾ (ਕਪਤਾਨ), ਹੁਸੈਨ ਤਲਤ, ਮੁਹੰਮਦ ਹੈਰਿਸ (ਵਿਕਟਕੀਪਰ), ਮੁਹੰਮਦ ਨਵਾਜ਼, ਫਹੀਮ ਅਸ਼ਰਫ, ਸ਼ਾਹੀਨ ਸ਼ਾਹ ਅਫਰੀਦੀ, ਹੈਰਿਸ ਰਊਫ, ਅਬਰਾਰ ਅਹਿਮਦ। ਪੀ.ਟੀ.ਆਈ

Advertisement
×