DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Asian Champions Trophy: ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀਫਾਈਨਲ ਵਿੱਚ ਜਗ੍ਹਾ ਕੀਤੀ ਪੱਕੀ

ਲੀਗ ਸਟੇਜ ਆਖ਼ਰੀ ਦੌਰ 'ਚ ਦਾਖਲ

  • fb
  • twitter
  • whatsapp
  • whatsapp
Advertisement

ਪੰਜਾਬ ਦੀ ਧਰਤੀ ਉੱਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ਵਿਖੇ ਹੋਣ ਵਾਲੇ ਲੀਗ ਮੈਚ ਅੱਧ ਪਾਰ ਕਰਕੇ ਆਖ਼ਰੀ ਦੌਰ ਵਿੱਚ ਪਹੁੰਚ ਗਏ ਹਨ। ਹਰ ਟੀਮ ਨੇ ਤਿੰਨ-ਤਿੰਨ ਲੀਗ ਮੈਚ ਖੇਡ ਲਏ ਹਨ, ਜਦੋਂ ਕਿ ਦੋ-ਦੋ ਲੀਗ ਮੈਚ ਬਾਕੀ ਹਨ। 1 ਅਤੇ 2 ਨਵੰਬਰ ਨੂੰ ਬਾਕੀ ਰਹਿੰਦੇ ਲੀਗ ਮੈਚ ਖੇਡੇ ਜਾਣਗੇ। ਭਾਰਤ ਅਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਗੋਲ ਸਕੋਰਰਾਂ ਦੀ ਸੂਚੀ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਪੰਜ ਗੋਲਾਂ ਨਾਲ ਟਾਪ ਸਕੋਰਰ ਚੱਲ ਰਿਹਾ ਹੈ।

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਅੱਜ ਸਾਰੀਆਂ ਟੀਮਾਂ ਲਈ ਆਰਾਮ ਦਾ ਦਿਨ ਸੀ ਅਤੇ ਕੋਈ ਵੀ ਮੈਚ ਨਹੀਂ ਖੇਡਿਆ ਗਿਆ। ਦੱਖਣੀ ਕੋਰੀਆ ਤੇ ਬੰਗਲਾਦੇਸ਼ ਦੀਆਂ ਟੀਮਾਂ ਨੇ ਅਭਿਆਸ ਜ਼ਰੂਰ ਕੀਤਾ। ਲੀਗ ਸਟੇਜ ਦੇ ਆਖ਼ਰੀ ਦਿਨਾਂ ਵਿੱਚ 1 ਨਵੰਬਰ ਨੂੰ ਦੱਖਣੀ ਕੋਰੀਆ ਤੇ ਬੰਗਲਾਦੇਸ਼, ਚੀਨ ਤੇ ਜਾਪਾਨ, ਅਤੇ ਭਾਰਤ ਤੇ ਮਲੇਸ਼ੀਆ ਵਿਚਕਾਰ, ਅਤੇ 2 ਨਵੰਬਰ ਨੂੰ ਚੀਨ ਤੇ ਬੰਗਲਾਦੇਸ਼, ਮਲੇਸ਼ੀਆ ਤੇ ਜਾਪਾਨ, ਅਤੇ ਭਾਰਤ ਤੇ ਦੱਖਣੀ ਕੋਰੀਆ ਵਿਚਾਲੇ ਮੈਚ ਕ੍ਰਮਵਾਰ ਢਾਈ ਵਜੇ, ਪੌਣੇ ਪੰਜ ਵਜੇ ਅਤੇ ਸ਼ਾਮ ਸੱਤ ਵਜੇ ਖੇਡੇ ਜਾਣਗੇ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਲੀਗ ਮੈਚਾਂ ਵਿੱਚ ਮੇਜ਼ਬਾਨ ਭਾਰਤ ਤੇ ਮਲੇਸ਼ੀਆ ਨੇ ਹੁਣ ਤੱਕ ਖੇਡੇ ਤਿੰਨੇ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਅੰਕ ਸੂਚੀ ਵਿੱਚ ਭਾਰਤ ਬਿਹਤਰ ਗੋਲ ਔਸਤ ਨਾਲ ਪਹਿਲੇ ਸਥਾਨ ਉੱਤੇ ਚੱਲ ਰਿਹਾ ਹੈ, ਜਦੋਂ ਕਿ ਮਲੇਸ਼ੀਆ ਦੂਜੇ ਸਥਾਨ ਉੱਪਰ ਹੈ। ਜਾਪਾਨ ਦੋ ਜਿੱਤਾਂ ਨਾਲ ਤੀਜੇ ਅਤੇ ਦੱਖਣੀ ਕੋਰੀਆ ਇੱਕ ਜਿੱਤ ਨਾਲ ਚੌਥੇ ਸਥਾਨ ਉੱਤੇ ਹੈ। ਚੀਨ ਤੇ ਬੰਗਲਾਦੇਸ਼ ਨੂੰ ਹਾਲੇ ਆਪਣੀ ਪਹਿਲੀ ਜਿੱਤ ਦੀ ਉਡੀਕ ਹੈ।

Advertisement

ਛੇ ਟੀਮਾਂ ਵਿੱਚੋਂ ਪਹਿਲੀਆਂ ਚਾਰ ਟੀਮਾਂ ਸੈਮੀਫਾਈਨਲ ਵਿੱਚ ਪਹੁੰਚਣਗੀਆਂ ਅਤੇ ਲੀਗ ਦੌਰ ਵਿੱਚ ਪੰਜਵੇਂ ਤੇ ਛੇਵੇਂ ਸਥਾਨ ਉੱਤੇ ਆਉਣ ਵਾਲੀਆਂ ਟੀਮਾਂ ਪੰਜਵੀਂ ਪੁਜ਼ੀਸ਼ਨ ਲਈ ਖੇਡਣਗੀਆਂ। ਨਾਕਆਊਟ ਦੇ ਸਾਰੇ ਮੁਕਾਬਲੇ 4 ਅਤੇ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਟੇਡੀਅਮ ਵਿਖੇ ਖੇਡੇ ਜਾਣਗੇ। ਟੂਰਨਾਮੈਂਟ ਦੌਰਾਨ ਹੁਣ ਤੱਕ ਕੁੱਲ 9 ਮੈਚ ਖੇਡੇ ਜਾ ਚੁੱਕੇ ਹਨ ਅਤੇ ਕੋਈ ਵੀ ਮੈਚ ਡਰਾਅ ਨਹੀਂ ਹੋਇਆ, ਜਿਸ ਕਾਰਨ ਹਰ ਮੈਚ ਦਾ ਨਤੀਜਾ ਨਿਕਲਿਆ ਹੈ।

Advertisement

Advertisement
×