DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Asian Games 2026: ਗੁਲਵੀਰ ਸਿੰਘ ਨੇ 10,000 Metres Race ਵਿੱਚ Silver Medal ਜਿੱਤਿਆ

ਭਾਰਤੀ ਲੰਮੀ ਦੂਰੀ ਦੇ ਦੌੜਾਕ ਗੁਲਵੀਰ ਸਿੰਘ ਨੇ ਏਸ਼ਿਆਈ ਖੇਡਾਂ ਦੀ 10,000 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਉਸ ਨੇ 28 ਮਿੰਟ 29.38 ਸੈਕਿੰਡ ਦਾ ਸਮਾਂ ਕੱਢ ਕੇ ਕੌਮਾਂਤਰੀ ਪੱਧਰ ’ਤੇ ਆਪਣੀ ਸ਼ਾਨਦਾਰ ਲੈਅ ਬਰਕਰਾਰ...

  • fb
  • twitter
  • whatsapp
  • whatsapp
featured-img featured-img
ਚਾਂਦੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਤਿਰੰਗੇ ਨਾਲ ਗੁਲਵੀਰ ਸਿੰਘ। -ਫੋਟੋ: ਪੀਟੀਆਈ
Advertisement

ਭਾਰਤੀ ਲੰਮੀ ਦੂਰੀ ਦੇ ਦੌੜਾਕ ਗੁਲਵੀਰ ਸਿੰਘ ਨੇ ਏਸ਼ਿਆਈ ਖੇਡਾਂ ਦੀ 10,000 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਉਸ ਨੇ 28 ਮਿੰਟ 29.38 ਸੈਕਿੰਡ ਦਾ ਸਮਾਂ ਕੱਢ ਕੇ ਕੌਮਾਂਤਰੀ ਪੱਧਰ ’ਤੇ ਆਪਣੀ ਸ਼ਾਨਦਾਰ ਲੈਅ ਬਰਕਰਾਰ ਰੱਖੀ। ਪਿਛਲੀਆਂ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਗੁਲਵੀਰ ਨੇ ਇਸੇ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ ਸੀ।

ਇਸ ਦੌੜ ਵਿੱਚ ਬਹਿਰੀਨ ਦੇ ਬਿਰਹਾਨੂ ਬਾਲੇਵ ਨੇ 28 ਮਿੰਟ 27.51 ਸੈਕਿੰਡ ਦੇ ਸਮੇਂ ਨਾਲ ਸੋਨ ਤਗ਼ਮਾ ਆਪਣੇ ਨਾਂ ਕੀਤਾ। ਇਸੇ ਤਰ੍ਹਾਂ ਬਹਿਰੀਨ ਦੇ ਹੀ ਐਲਬਰਟ ਕਿਪਟੋ ਨੇ 28 ਮਿੰਟ 34.18 ਸੈਕਿੰਡ ਦੇ ਸਮੇਂ ਨਾਲ ਕਾਂਸੇ ਦਾ ਤਗ਼ਮਾ ਜਿੱਤਿਆ।

Advertisement

ਇਸ ਤੋਂ ਪਹਿਲਾਂ ਗੁਲਵੀਰ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਦੌਰਾਨ 10,000 ਮੀਟਰ ਦੌੜ ਵਿੱਚ ਚਾਂਦੀ ਅਤੇ 5,000 ਮੀਟਰ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ ਸੀ। ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਸੇਵਾ ਨਿਭਾਅ ਰਹੇ 28 ਸਾਲਾ ਗੁਲਵੀਰ ਨੇ ਦੱਖਣੀ ਕੋਰੀਆ ਵਿੱਚ ਹੋਈ 2025 ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ ਦੀਆਂ 5,000 ਤੇ 10,000 ਮੀਟਰ ਦੌੜਾਂ ’ਚ ਵੀ ਸੋਨ ਤਗ਼ਮੇ ਜਿੱਤੇ ਸਨ।

Advertisement

Advertisement
×