ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਵਿਦਿਆਰਥੀ ਸਾਰਥਕ ਭਾਂਬਰੀ ਦੀ ਟੋਕੀਓ ਓਲੰਪਿਕ ਦੇ ਅਥਲੈਟਿਕ ਈਵੈਂਟ 4,400 ਮੀਟਰ ਮਿਕਸਡ ਰਿਲੇਅ ਦੀ ਟੀਮ ਲਈ ਚੋਣ ਹੋਈ ਹੈ। ਇਹ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸੇ ਮੌਜੂਦਾ ਵਿਦਿਆਰਥੀ ਨੇ ਯੂਨੀਵਰਸਿਟੀ ਕੈਂਪਸ ’ਚ ਸਿਖਲਾਈ ਲੈ ਓਲੰਪਿਕ ਵਿੱਚ ਜਗ੍ਹਾ ਬਣਾਈ ਹੋਵੇ। ਉਪ ਕੁਲਪਤੀ ਡਾ. ਅਰਵਿੰਦ ਅਤੇ ਖੇਡ ਵਿਭਾਗ ਦੀ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਨੇ ਸਾਰਥਕ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ