ਆਸਟਰੇਲੀਆ ਨੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਜਿੱਤੀ : The Tribune India

ਆਸਟਰੇਲੀਆ ਨੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਜਿੱਤੀ

ਆਖ਼ਰੀ ਮੁਕਾਬਲੇ ਵਿੱਚ ਭਾਰਤ ਨੂੰ 21 ਦੌੜਾਂ ਨਾਲ ਹਰਾਇਆ

ਆਸਟਰੇਲੀਆ ਨੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਜਿੱਤੀ

ਚੇਨੱਈ, 22 ਮਾਰਚ

ਆਸਟਰੇਲੀਆ ਨੇ ਅੱਜ ਇੱਥੇ ਤੀਜੇ ਤੇ ਆਖ਼ਰੀ ਮੁਕਾਬਲੇ ਵਿੱਚ ਮੇਜ਼ਬਾਨ ਭਾਰਤ ਨੂੰ 21 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ 2-1 ਨਾਲ ਆਪਣੇ ਨਾਮ ਕਰ ਲਈ। ਭਾਰਤ ਨੇ ਮੁੰਬਈ ਵਿੱਚ ਮਹਿਮਾਨ ਟੀਮ ਨੂੰ ਪੰਜ ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਉਸ ਨੂੰ ਲਗਾਤਾਰ ਦੋ ਹਾਰਾਂ ਦਾ ਸਾਹਮਣਾ ਕਰਨਾ ਪਿਆ। ਮੇਜ਼ਬਾਨ ਟੀਮ ਦੇ ਹੱਥ ਵਿੱਚੋਂ ਇੱਕ ਰੋਜ਼ਾ ਲੜੀ ਖਿਸਕਣ ਦੇ ਨਾਲ ਹੀ ਇਸ ਦੀਆਂ ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਧੱਕਾ ਲੱਗਿਆ ਹੈ। ਇਸ ਤੋਂ ਸੰਕੇਤ ਜਾਂਦਾ ਹੈ ਕਿ ਭਾਰਤ ਇਹ ਵੱਡਾ ਟੂਰਨਾਮੈਂਟ ਖੇਡਣ ਲਈ ਤਿਆਰ ਨਹੀਂ ਹੈ ਅਤੇ ਉਸ ਨੂੰ ਆਪਣੀਆਂ ਕਮਜੋਰੀਆਂ ’ਤੇ ਕੰਮ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਆਸਟਰੇਲੀਆ ਦੀ ਪੂਰੀ ਟੀਮ 49 ਓਵਰਾਂ ਵਿੱਚ 269 ਦੌੜਾਂ ਬਣਾ ਕੇ ਆਊਟ ਹੋ ਗਈ ਸੀ। ਆਸਟਰੇਲੀਆ ਲਈ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ, ਜਦਕਿ ਐਲੇਕਸ ਕੈਰੀ ਨੇ 38 ਅਤੇ ਟਰੈਵਿਸ ਹੈੱਡ ਨੇ 33 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਲਈ ਹਰਫ਼ਨਮੌਲਾ ਹਾਰਦਿਕ ਪਾਂਡਿਆ ਨੇ (44 ਦੌੜਾਂ ਦੇ ਕੇ) ਅਤੇ ਸਪਿੰਨਰ ਕੁਲਦੀਪ ਯਾਦਵ ਨੇ (56 ਦੌੜਾਂ ਦੇ ਕੇ) ਤਿੰਨ-ਤਿੰਨ ਵਿਕਟਾਂ ਲਈਆਂ, ਜਦੋਂਕਿ ਅਕਸ਼ਰ ਪਟੇਲ ਅਤੇ ਮੁਹੰਮਦ ਸਿਰਾਜ ਨੂੰ ਦੋ-ਦੋ ਵਿਕਟਾਂ ਹਾਸਲ ਹੋਈਆਂ। ਭਾਰਤੀ ਬੱਲੇਬਾਜ਼ੀ ਆਸਟਰੇਲਿਆਈ ਗੇਂਦਬਾਜ਼ਾਂ ਦੇ ਦਬਾਅ ਵਿੱਚ ਆ ਗਈ ਅਤੇ 49.1 ਓਵਰਾਂ ਵਿੱਚ 248 ਦੌੜਾਂ ’ਤੇ ਸਿਮਟ ਗਈ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦਾ 54 ਦੌੜਾਂ ਦਾ ਅਰਧ ਸੈਂਕੜਾ ਵੀ ਭਾਰਤ ਨੂੰ ਹਾਰ ਤੋਂ ਨਹੀਂ ਬਚਾਅ ਸਕਿਆ। ਕਪਤਾਨ ਰੋਹਿਤ ਸ਼ਰਮਾ 30 ਦੌੜਾਂ ਅਤੇ ਸ਼ੁਭਮਨ ਗਿੱਲ ਨੇ 37 ਦੌੜਾਂ ਬਣਾਈਆਂ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All