ਦੁਬਈ: ਪਾਕਿਸਤਾਨੀ ਕ੍ਰਿਕਟ ਕਪਤਾਨ ਬਾਬਰ ਆਜ਼ਮ ਅਤੇ ਆਸਟਰੇਲਿਆਈ ਮਹਿਲਾ ਟੀਮ ਦੀ ਵਿਕਟਕੀਪਰ ਏਲੀਸਾ ਹੀਲੀ ਨੂੰ ਅੱਜ ਆਈਸੀਸੀ ਨੇ ਅਪਰੈਲ ਮਹੀਨੇ ਦਾ ਸਰਬੋਤਮ ਖਿਡਾਰੀ ਚੁਣਿਆ ਹੈ। ਬਾਬਰ ਨੇ ਹਾਲ ਹੀ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਖੇਡੀ ਗਈ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸੇ ਤਰ੍ਹਾਂ ਹੀਲੀ ਨੂੰ ਨਿਊਜ਼ੀਲੈਂਡ ਖ਼ਿਲਾਫ਼ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਇਸ ਐਵਾਰਡ ਨਾਲ ਸਨਮਾਨਿਆ ਗਿਆ ਹੈ। ਆਈਸੀਸੀ ਵੋਟਿੰਗ ਅਕੈਡਮੀ ਦੇ ਮੈਂਬਰ ਰਮੀਜ਼ ਰਾਜਾ ਨੇ ਕਿਹਾ ਕਿ ਬਾਬਰ ਇਸ ਐਵਾਰਡ ਦਾ ਹੱਕਦਾਰ ਹੈ। -ਪੀਟੀਆਈ