ਬਰਮਿੰਘਮ: ਤ੍ਰਿਸ਼ਾ ਜੌਲੀ ਤੇ ਗਾਇਤਰੀ ਗੋਪੀਚੰਦ ਦੀ ਭਾਰਤੀ ਜੋੜੀ ਦਾ ਆਲ ਇੰਗਲੈਂਡ ਬੈਡਮਿੰਟਨ ਚੈੈਂਪੀਅਨਸ਼ਿਪ ਵਿਚ ਸ਼ਾਨਦਾਰ ਸਫ਼ਰ ਇੱਥੇ ਮਹਿਲਾ ਡਬਲਜ਼ ਮੁਕਾਬਲੇ ਵਿਚ ਸ਼ੁ ਜਿਆਨ ਝਾਂਗ ਤੇ ਯੂ ਝੇਂਗ ਦੀ ਜੋੜੀ ਨਾਲ ਸਿੱਧੇ ਗੇਮ ਵਿਚ ਮਿਲੀ ਹਾਰ ਤੋਂ ਬਾਅਦ ਸਮਾਪਤ ਹੋ ਗਿਆ। ਭਾਰਤੀ ਜੋੜੀ ਨੇ ਸਖ਼ਤ ਚੁਣੌਤੀ ਪੇਸ਼ ਕੀਤੀ ਪਰ ਉਨ੍ਹਾਂ ਨੂੰ ਆਖ਼ਰੀ ਚਾਰ ਦੇ ਮੁਕਾਬਲੇ ਵਿਚ ਚੀਨੀ ਜੋੜੀ ਤੋਂ ਸ਼ਨਿਚਰਵਾਰ ਇੱਥੇ 17-21, 16-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ