ਨਵੀਂ ਦਿੱਲੀ: ਵਿਸ਼ਵ ਚੈਂਪੀਅਨਸ਼ਿਪ ਵਿੱਚ ਤਗ਼ਮਾ ਜਿੱਤਣ ਦਾ ਭਾਰਤੀ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੂੰ ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀਡਬਲਯੂਐੱਫ) ਦੀ ਤਾਜ਼ਾ ਵਿਸ਼ਵ ਦਰਜਾਬੰਦੀ ਵਿੱਚ ਚਾਰ ਸਥਾਨ ਦਾ ਫ਼ਾਇਦਾ ਹੋਇਆ ਹੈ ਅਤੇ ਉਹ ਮੁੜ ਚੋਟੀ ਦੇ ਦਸ ਖਿਡਾਰੀਆਂ ਵਿੱਚ ਸ਼ਾਮਲ ਹੋ ਗਿਆ ਹੈ। ਗੁੰਟੂਰ ਦੇ ਇਸ 28 ਸਾਲ ਦੇ ਖਿਡਾਰੀ ਨੇ ਸਪੇਨ ਦੇ ਹੁਏਲਵਾ ਸ਼ਹਿਰ ਵਿੱਚ ਚੰਗਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਨੌਜਵਾਨ ਲਕਸ਼ੈ ਸੇਨ ਵੀ ਦੋ ਸਥਾਨ ਉਪਰ 17ਵੇਂ ਨੰਬਰ ’ਤੇ ਪਹੁੰਚ ਗਿਆ, ਪਰ ਬੀ ਸਾਈ ਪ੍ਰਣੀਤ ਦੋ ਸਥਾਨ ਹੇਠਾਂ 18ਵੇਂ ਨੰਬਰ ’ਤੇ ਖਿਸਕ ਗਿਆ। ਐੱਚਐੱਸ ਪ੍ਰਣਯ ਵਿਸ਼ਵ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਤੱਕ ਪੁੱਜਿਆ ਸੀ। ਇਸ ਲਈ ਉਹ ਵਿਸ਼ਵ ਦਰਜਾਬੰਦੀ ਵਿੱਚ 20 ਤੋਂ 26ਵੇਂ ਸਥਾਨ ’ਤੇ ਪਹੁੰਚ ਗਿਆ। -ਪੀਟੀਆਈ