ਪੈਰਿਸ, 10 ਮਾਰਚ
ਭਾਰਤ ਦੇ ਸਟਾਰ ਖਿਡਾਰੀਆਂ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈਟੀ ਦੀ ਜੋੜੀ ਨੇ ਅੱਜ ਫਰੈਂਚ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਡਬਲਜ਼ ਦਾ ਖ਼ਿਤਾਬ ਜਿੱਤ ਲਿਆ ਹੈ। ਭਾਰਤੀ ਖਿਡਾਰੀਆਂ ਨੇ ਫਾਈਨਲ ਵਿੱਚ ਚੀਨੀ ਤਾਇਪੈ ਦੀ ਲੀ ਝੇ-ਹੂਈ ਅਤੇ ਯਾਂਗ ਪੋ-ਹੁਆਨ ਦੀ ਜੋੜੀ ਨੂੰ ਸਿੱਧੇ ਸੈੱਟਾਂ ਵਿੱਚ 21-11 ਤੇ 21-17 ਨਾਲ ਹਰਾ ਕੇ ਦੂਜੀ ਵਾਰ ਫਰੈਂਚ ਓਪਨ ਦਾ ਖ਼ਿਤਾਬ ਜਿੱਤਿਆ। ਸਾਤਵਿਕਸਾਈਰਾਜ ਅਤੇ ਚਿਰਾਗ ਸ਼ੈੱਟੀ ਦੀ ਵਿਸ਼ਵ ਵਿੱਚ ਅੱਵਲ ਨੰਬਰ ਭਾਰਤੀ ਜੋੜੀ ਨੇ ਦੱਖਣੀ ਕੋਰੀਆ ਦੇ ਸਿਯੋ ਸੇਓਂਗ ਜੇਅ ਅਤੇ ਕਾਂਗ ਮਿਨ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਟੂਰਨਾਮੈਂਟ ਦੇ ਫਾਈਨਲ ਵਿੱਚ ਥਾਂ ਬਣਾਈ ਸੀ। ਭਾਰਤੀ ਜੋੜੀ ਨੇ ਇਸ ਸਾਲ ਲਗਾਤਾਰ ਤੀਜੀ ਵਾਰ ਫਾਈਨਲ ਵਿੱਚ ਥਾਂ ਬਣਾਈ ਹੈ। -ਪੀਟੀਆਈ