ਬੈਡਮਿੰਟਨ: ਸ੍ਰੀਕਾਂਤ ਮਲੇਸ਼ੀਆ ਮਾਸਟਰਜ਼ ਦੇ ਸੈਮੀਫਾਈਨਲ ’ਚ
ਕੁਆਲਾਲੰਪੁਰ, 23 ਮਈ ਭਾਰਤੀ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਅੱਜ ਇੱਥੇ ਪੁਰਸ਼ ਸਿੰਗਲਜ਼ ਵਰਗ ਵਿੱਚ ਫਰਾਂਸ ਦੇ ਟੋਮਾ ਜੂਨੀਅਰ ਪੋਪੋਵ ਨੂੰ ਹਰਾ ਕੇ ਮਲੇਸ਼ੀਆ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। 65ਵੇਂ ਸਥਾਨ ’ਤੇ ਕਾਬਜ਼ ਸ੍ਰੀਕਾਂਤ ਨੇ...
Advertisement
ਕੁਆਲਾਲੰਪੁਰ, 23 ਮਈ
ਭਾਰਤੀ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਅੱਜ ਇੱਥੇ ਪੁਰਸ਼ ਸਿੰਗਲਜ਼ ਵਰਗ ਵਿੱਚ ਫਰਾਂਸ ਦੇ ਟੋਮਾ ਜੂਨੀਅਰ ਪੋਪੋਵ ਨੂੰ ਹਰਾ ਕੇ ਮਲੇਸ਼ੀਆ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। 65ਵੇਂ ਸਥਾਨ ’ਤੇ ਕਾਬਜ਼ ਸ੍ਰੀਕਾਂਤ ਨੇ ਕੁਆਰਟਰ ਫਾਈਨਲ ਵਿੱਚ ਦੁਨੀਆ ਦੇ 18ਵੇਂ ਨੰਬਰ ਦੇ ਪੋਪੋਵ ਨੂੰ ਇੱਕ ਘੰਟੇ 14 ਮਿੰਟ ਵਿੱਚ 24-22, 17-21, 22-20 ਨਾਲ ਹਰਾਇਆ। ਹੁਣ ਸਾਬਕਾ ਨੰਬਰ ਇੱਕ ਖਿਡਾਰੀ ਸ੍ਰੀਕਾਂਤ ਦਾ ਸਾਹਮਣਾ ਜਪਾਨ ਦੇ ਯੂਸ਼ੀ ਤਨਾਕਾ ਨਾਲ ਹੋਵੇਗਾ। ਇਹ ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਭਾਰਤੀ ਖਿਡਾਰੀ ਲਈ ਸਾਲ ’ਚ ਪਹਿਲਾ ਸੈਮੀਫਾਈਨਲ ਹੋਵੇਗਾ। ਦੂਜੇ ਪਾਸੇ ਧਰੁਵ ਕਪਿਲਾ ਅਤੇ ਤਨੀਸ਼ਾ ਕਰਾਸਟੋ ਦੀ ਮਿਕਸਡ ਡਬਲਜ਼ ਜੋੜੀ ਨੂੰ ਕੁਆਰਟਰ ਫਾਈਨਲ ਵਿੱਚ ਚੀਨੀ ਜੋੜੀ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ
Advertisement
Advertisement
×