ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਾਕੀ ਏਸ਼ੀਆ ਕੱਪ ’ਚ ਪਾਕਿ ਦੀ ਥਾਂ ਲੈ ਸਕਦੈ ਬੰਗਲਾਦੇਸ਼

ਪਾਕਿਸਤਾਨ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਟੀਮ ਭਾਰਤ ਭੇਜਣ ਤੋਂ ਕਰ ਚੁੱਕਾ ਹੈ ਇਨਕਾਰ
Advertisement

ਪਾਕਿਸਤਾਨ ਜੇ ਬਿਹਾਰ ਦੇ ਰਾਜਗੀਰ ਵਿੱਚ 29 ਅਗਸਤ ਤੋਂ ਹੋਣ ਵਾਲੇ ਪੁਰਸ਼ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿੱਚ ਹਿੱਸਾ ਨਹੀਂ ਲੈਂਦਾ, ਤਾਂ ਉਸ ਦੀ ਜਗ੍ਹਾ ਬੰਗਲਾਦੇਸ਼ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਹਾਕੀ ਇੰਡੀਆ ਦੇ ਇੱਕ ਉੱਚ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਭਾਰਤ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਉਹ ਏਸ਼ੀਆ ਕੱਪ ਲਈ ਪਾਕਿਸਤਾਨੀ ਖਿਡਾਰੀਆਂ ਨੂੰ ਵੀਜ਼ਾ ਦੇਵੇਗੀ, ਪਰ ਪਾਕਿਸਤਾਨ ਹਾਕੀ ਫੈਡਰੇਸ਼ਨ (ਪੀਐੱਚਐੱਫ) ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਯਾਤਰਾ ਕਰਨ ਤੋਂ ਇਨਕਾਰ ਕਰ ਚੁੱਕੀ ਹੈ। ਪ੍ਰਬੰਧਕਾਂ ਨੇ ਅੱਠ ਟੀਮਾਂ ਦੇ ਟੂਰਨਾਮੈਂਟ ਵਿੱਚ ਪਾਕਿਸਤਾਨ ਦੀ ਜਗ੍ਹਾ ਭਰਨ ਲਈ ਬੰਗਲਾਦੇਸ਼ ਨਾਲ ਸੰਪਰਕ ਕੀਤਾ ਹੈ, ਪਰ ਹਾਕੀ ਇੰਡੀਆ ਨੇ ਕਿਹਾ ਕਿ ਅਸਲ ਸਥਿਤੀ ਅਗਲੇ 48 ਘੰਟਿਆਂ ਵਿੱਚ ਸਪੱਸ਼ਟ ਹੋਵੇਗੀ।

ਹਾਕੀ ਇੰਡੀਆ ਦੇ ਅਧਿਕਾਰੀ ਨੇ ਕਿਹਾ, ‘ਭਾਰਤ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਉਹ ਪਾਕਿਸਤਾਨੀ ਖਿਡਾਰੀਆਂ ਨੂੰ ਵੀਜ਼ਾ ਦੇਣ ਲਈ ਤਿਆਰ ਹੈ, ਪਰ ਜੇ ਉਹ ਭਾਰਤ ਨਹੀਂ ਆਉਣਾ ਚਾਹੁੰਦੇ, ਤਾਂ ਇਹ ਸਾਡੀ ਸਮੱਸਿਆ ਨਹੀਂ ਹੈ। ਜੇ ਪਾਕਿਸਤਾਨ ਨਹੀਂ ਆਉਂਦਾ ਤਾਂ ਬੰਗਲਾਦੇਸ਼ ਨੂੰ ਪਹਿਲਾਂ ਹੀ ਸੱਦਾ ਦਿੱਤਾ ਜਾ ਚੁੱਕਾ ਹੈ, ਪਰ ਸਾਨੂੰ ਪੁਸ਼ਟੀ ਲਈ ਦੋ ਦਿਨ ਹੋਰ ਉਡੀਕ ਕਰਨੀ ਪਵੇਗੀ।’ ਉਨ੍ਹਾਂ ਕਿਹਾ, ‘ਹਾਲੇ ਨਾ ਤਾਂ ਪਾਕਿਸਤਾਨ ਅਤੇ ਨਾ ਹੀ ਬੰਗਲਾਦੇਸ਼ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪਰ ਬੰਗਲਾਦੇਸ਼, ਪਾਕਿਸਤਾਨ ਦੀ ਜਗ੍ਹਾ ਲੈ ਸਕਦਾ ਹੈ।’

Advertisement

Advertisement