DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੰਗਲਾਦੇਸ਼ ਵੱਲੋਂ ਟੀ-20 ਵਿਸ਼ਵ ਕੱਪ ਲਈ ਭਾਰਤ ਆਉਣ ਤੋਂ ਇਨਕਾਰ

ਆਈ ਸੀ ਸੀ ਦਾ ਅਲਟੀਮੇਟਮ ਠੁਕਰਾਇਆ

  • fb
  • twitter
  • whatsapp
  • whatsapp
Advertisement

ਬੰਗਲਾਦੇਸ਼ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕ੍ਰਿਕਟ ਟੀਮ ਕਿਸੇ ਵੀ ਹਾਲਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਆਵੇਗੀ। ਬੰਗਲਾਦੇਸ਼ ਦੇ ਖੇਡ ਸਲਾਹਕਾਰ ਆਸਿਫ਼ ਨਜ਼ਰੁਲ ਨੇ ਅੱਜ ਆਈ ਸੀ ਸੀ ਦਾ ਅਲਟੀਮੇਟਮ ਠੁਕਰਾਉਂਦਿਆਂ ਕਿਹਾ ਕਿ ਜੇ ਆਈ ਸੀ ਸੀ ਭਾਰਤੀ ਕ੍ਰਿਕਟ ਬੋਰਡ ਦੇ ਦਬਾਅ ਹੇਠ ਉਨ੍ਹਾਂ ’ਤੇ ਗੈਰ-ਵਾਜਬ ਸ਼ਰਤਾਂ ਥੋਪਦੀ ਹੈ ਤਾਂ ਉਹ ਇਸ ਨੂੰ ਸਵੀਕਾਰ ਨਹੀਂ ਕਰਨਗੇ।

ਆਈ ਸੀ ਸੀ ਨੇ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ ਸੀ ਬੀ) ਨੂੰ 21 ਜਨਵਰੀ ਤੱਕ ਫੈਸਲਾ ਲੈਣ ਲਈ ਕਿਹਾ ਸੀ। ਜੇ ਬੰਗਲਾਦੇਸ਼ ਆਪਣੀ ਜ਼ਿੱਦ ’ਤੇ ਅੜਿਆ ਰਹਿੰਦਾ ਹੈ ਤਾਂ ਰੈਂਕਿੰਗ ਦੇ ਆਧਾਰ ’ਤੇ ਸਕਾਟਲੈਂਡ ਨੂੰ ਉਨ੍ਹਾਂ ਦੀ ਥਾਂ ਟੂਰਨਾਮੈਂਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਨਜ਼ਰੁਲ ਨੇ ਕਿਹਾ ਕਿ ਪਹਿਲਾਂ ਵੀ ਪਾਕਿਸਤਾਨ ਦੇ ਇਨਕਾਰ ਮਗਰੋਂ ਆਈ ਸੀ ਸੀ ਨੇ ਮੈਚਾਂ ਦੇ ਸਥਾਨ ਬਦਲੇ ਸਨ, ਇਸ ਲਈ ਬੰਗਲਾਦੇਸ਼ ਦੀ ਮੰਗ ਤਰਕਸੰਗਤ ਹੈ। ਇਹ ਸਾਰਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਬੀ ਸੀ ਸੀ ਆਈ ਦੇ ਕਹਿਣ ’ਤੇ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਆਈ ਪੀ ਐੱਲ ’ਚੋਂ ਬਾਹਰ ਕਰ ਦਿੱਤਾ ਸੀ। ਇਸ ਦੇ ਜਵਾਬ ਵਿੱਚ ਬੀ ਸੀ ਬੀ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਕੋਲਕਾਤਾ ਅਤੇ ਮੁੰਬਈ ਵਿੱਚ ਹੋਣ ਵਾਲੇ ਗਰੁੱਪ ਮੈਚ ਖੇਡਣ ਤੋਂ ਇਨਕਾਰ ਕਰ ਦਿੱਤਾ। ਬੰਗਲਾਦੇਸ਼ ਚਾਹੁੰਦਾ ਹੈ ਕਿ ਉਨ੍ਹਾਂ ਦੇ ਸਾਰੇ ਮੈਚ ਸ੍ਰੀਲੰਕਾ ਵਿੱਚ ਕਰਵਾਏ ਜਾਣ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਬੰਗਲਾਦੇਸ਼ ਅੰਦਰ ਹਿੰਦੂਆਂ ਦੀਆਂ ਹੱਤਿਆਵਾਂ ਕਾਰਨ ਦੋਵਾਂ ਦੇਸ਼ਾਂ ਦੇ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ।

Advertisement

Advertisement
Advertisement
×