DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਸਕਟਬਾਲ: ਪੰਜਾਬ ਯੂਨੀਵਰਸਿਟੀ ਲੀਗ ਮੈਚਾਂ ਲਈ ਕੁਆਲੀਫਾਈ

ਅੈੱਲ ਪੀ ਯੂ, ਪੰਜਾਬ ਸਪੋਰਟਸ ’ਵਰਸਿਟੀ ਤੇ ਚੰਡੀਗੜ੍ਹ ’ਵਰਸਿਟੀ ਵੀ ਅਗਲੇ ਗੇਡ਼ ’ਚ

  • fb
  • twitter
  • whatsapp
  • whatsapp
Advertisement

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿੱਚ ਚੱਲ ਰਹੀ ਉੱਤਰ ਖੇਤਰੀ ਅੰਤਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਦੇ ਚੌਥੇ ਦਿਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ ਪੀ ਯੂ) ਨੇ ਲੀਗ ਮੈਚਾਂ ਲਈ ਕੁਆਲੀਫਾਈ ਕਰ ਲਿਆ ਹੈ। ਇਸ ਦੇ ਨਾਲ ਹੀ ਇਹ ਟੀਮਾਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਮੁਕਾਬਲਿਆਂ ਲਈ ਵੀ ਚੁਣੀਆਂ ਗਈਆਂ ਹਨ। ਪਹਿਲੇ ਮੈਚ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 56-41 ਅੰਕਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਦੂਜੇ ਮੈਚ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਦਿੱਲੀ ਯੂਨੀਵਰਸਿਟੀ ਨੂੰ 64-32 ਦੇ ਵੱਡੇ ਫਰਕ ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 67-33 ਨਾਲ ਹਰਾਇਆ। ਚੌਥੇ ਮੁਕਾਬਲੇ ਵਿੱਚ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ 56-28 ਅੰਕਾਂ ਨਾਲ ਕਰਾਰੀ ਹਾਰ ਦਿੱਤੀ।

ਇਸ ਮੌਕੇ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ। ਟੂਰਨਾਮੈਂਟ ਆਬਜ਼ਰਵਰ ਡਾ. ਯਸ਼ਵੰਤ ਗਹਿਲੋਤ ਦੀ ਦੇਖ-ਰੇਖ ਹੇਠ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

Advertisement

Advertisement
Advertisement
×