DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bat over drugs: ਮੁੱਖ ਮੰਤਰੀ ਮਾਨ ਨੇ ‘ਪੰਜਾਬ ਕ੍ਰਿਕਟ ਲੀਗ’ ਨੂੰ ਦਿੱਤੀ ਹਰੀ ਝੰਡੀ

IPL ਦੀ ਤਰਜ਼ ’ਤੇ ਹੋਣਗੇ ਮੁਕਾਬਲੇ; ਮਾਝਾ, ਮਾਲਵਾ ਤੇ ਦੋਆਬਾ ਦੀਆਂ ਬਣਨਗੀਆਂ ਖੇਤਰੀ ਟੀਮਾਂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ। istock
Advertisement

Bat Over Drugs: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਪੰਜਾਬ ਕ੍ਰਿਕਟ ਲੀਗ’ (PCL) ਸ਼ੁਰੂ ਕਰਨ ਦਾ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਸ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮਾਡਲ ’ਤੇ ਆਧਾਰਿਤ ਹੋਵੇਗੀ, ਜਿਸ ਵਿੱਚ ਜ਼ਿਲ੍ਹਾ ਅਤੇ ਖੇਤਰੀ ਪੱਧਰ (ਮਾਝਾ, ਮਾਲਵਾ ਅਤੇ ਦੋਆਬਾ) ਦੀਆਂ ਟੀਮਾਂ ਹਿੱਸਾ ਲੈਣਗੀਆਂ।

ਸਰਕਾਰ ਇਸ ਉਪਰਾਲੇ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨਾਲ ਤਾਲਮੇਲ ਕਰੇਗੀ ਤਾਂ ਜੋ ਉਭਰਦੇ ਖਿਡਾਰੀਆਂ ਨੂੰ ਪੇਸ਼ੇਵਰ ਮੰਚ ਮੁਹੱਈਆ ਕਰਵਾ ਕੇ ਕੌਮੀਂ ਤੇ ਕੌਮਾਂਤਰੀ ਪੱਧਰ ਤੱਕ ਪਹੁੰਚਾਇਆ ਜਾ ਸਕੇ।

Advertisement

Advertisement

ਮੁੱਖ ਮੰਤਰੀ ਨੇ ਇਮਰਾਨ ਖਾਨ ਅਤੇ ਅਰਜੁਨ ਰਣਤੁੰਗਾ ਵਰਗੇ ਦਿੱਗਜਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਇਸ ਲੀਗ ਰਾਹੀਂ ਪੰਜਾਬ ਕ੍ਰਿਕਟ ਦੀ ‘ਨਰਸਰੀ’ ਵਜੋਂ ਉਭਰੇਗਾ। ਸਿਰਫ਼ ਕ੍ਰਿਕਟ ਹੀ ਨਹੀਂ, ਸਗੋਂ ਹਾਕੀ, ਵਾਲੀਬਾਲ, ਫੁੱਟਬਾਲ ਅਤੇ ਕਬੱਡੀ ਵਰਗੀਆਂ ਖੇਡਾਂ ਦੀਆਂ ਵੀ ਜ਼ਿਲ੍ਹਾ ਪੱਧਰੀ ਲੀਗਾਂ ਕਰਵਾਈਆਂ ਜਾਣਗੀਆਂ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਪੁਰਾਣੀ ਖੇਡ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਦੀ ਊਰਜਾ ਨੂੰ ਮੈਦਾਨਾਂ ਵੱਲ ਮੋੜ ਕੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੋਂ ਮੋੜ ਕੇ ਦੇਸ਼ ਲਈ ਮੈਡਲ ਜਿੱਤਣ ਦੇ ਕਾਬਲ ਬਣਾਉਣਾ ਹੈ।

Advertisement
×