ਭਗਤ ਦੀਆਂ ਨਜ਼ਰਾਂ ਏਸ਼ਿਆਈ ਖੇਡਾਂ ’ਤੇ
ਡੋਪਿੰਗ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਕਾਰਨ 2024 ਵਿੱਚ ਪੈਰਿਸ ਪੈਰਾਲੰਪਿਕ ਖੇਡਾਂ ਵਿੱਚੋਂ ਬਾਹਰ ਰਹਿਣ ਵਾਲੇ ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਨੇ ਹਾਲ ਹੀ ਵਿੱਚ ਵਿਸ਼ਵ ਖ਼ਿਤਾਬ ਜਿੱਤ ਕੇ ਆਪਣੇ ਕਰੀਅਰ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਸ ਦੀਆਂ ਨਜ਼ਰਾਂ ਹੁਣ ਏਸ਼ਿਆਈ...
Advertisement
ਡੋਪਿੰਗ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਕਾਰਨ 2024 ਵਿੱਚ ਪੈਰਿਸ ਪੈਰਾਲੰਪਿਕ ਖੇਡਾਂ ਵਿੱਚੋਂ ਬਾਹਰ ਰਹਿਣ ਵਾਲੇ ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਨੇ ਹਾਲ ਹੀ ਵਿੱਚ ਵਿਸ਼ਵ ਖ਼ਿਤਾਬ ਜਿੱਤ ਕੇ ਆਪਣੇ ਕਰੀਅਰ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਸ ਦੀਆਂ ਨਜ਼ਰਾਂ ਹੁਣ ਏਸ਼ਿਆਈ ਖੇਡਾਂ ਅਤੇ 2028 ਵਿੱਚ ਲਾਸ ਏਂਜਲਸ ਵਿੱਚ ਹੋਣ ਵਾਲੀਆਂ ਪੈਰਾਲੰਪਿਕ ਖੇਡਾਂ ’ਤੇ ਟਿਕੀਆਂ ਹੋਈਆਂ ਹਨ। ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀ ਡਬਲਿਊ ਐੱਫ) ਦੇ ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਲਈ 18 ਮਹੀਨਿਆਂ ਦੀ ਪਾਬੰਦੀ ਮਗਰੋਂ ਵਾਪਸੀ ਕਰਦਿਆਂ ਭਗਤ ਨੇ ਪੈਰਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਐੱਸ ਐੱਲ 3 ਸ਼੍ਰੇਣੀ ਵਿੱਚ ਆਪਣਾ ਛੇਵਾ ਸਿੰਗਲਜ਼ ਸੋਨ ਤਗਮਾ ਜਿੱਤ ਕੇ ਖੁਦ ਨੂੰ ਸਾਬਤ ਕੀਤਾ ਹੈ।
Advertisement
Advertisement
×

