DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਗਵੰਤ ਮਾਨ ਦੀ ਉੱਘੇ ਹਾਕੀ ਖਿਡਾਰੀ ਬੋਵਲੈਂਡਰ ਨਾਲ ਮੁਲਾਕਾਤ

ਪੰਜਾਬ ਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਦਾ ਸੱਦਾ ਦਿੱਤਾ

  • fb
  • twitter
  • whatsapp
  • whatsapp
featured-img featured-img
ਨੈਦਰਲੈਂਡਜ਼ ਦੇ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ। -ਫੋਟੋ: ਏਐੱਨਆਈ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੈਦਰਲੈਂਡਜ਼ ਦੇ ਅਧਿਕਾਰਤ ਦੌਰੇ ਦੌਰਾਨ ਅੱਜ ਮੁਲਕ ਦੇ ਉੱਘੇ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਖੇਡ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਕਾਰੀ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਮੱਦੇਨਜ਼ਰ ਉਨ੍ਹਾਂ (ਬੋਵਲੈਂਡਰ) ਦੇ ਤਜਰਬੇ ਦਾ ਲਾਭ ਲੈਣ ਦੀ ਪੇਸ਼ਕਸ਼ ਕੀਤੀ। ਨੈਦਰਲੈਂਡਜ਼ ਦੇ ਸਾਬਕਾ ਹਾਕੀ ਖਿਡਾਰੀ ਨੇ ਮੁੱਖ ਮੰਤਰੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

ਮੁਲਕਾਤ ਦੇ ਵੇਰਵੇ ਐਕਸ ’ਤੇ ਸਾਂਝੇ ਕਰਦਿਆਂ ਸ੍ਰੀ ਮਾਨ ਨੇ ਲਿਖਿਆ, ‘‘ਨੈਦਰਲੈਂਡਜ਼ ਵਿੱਚ ਓਲੰਪੀਅਨ ਫਲੋਰਿਸ ਜਾਨ ਬੋਵਲੈਂਡਰ ਜੋ ਆਪਣੇ ਬੇਮਿਸਾਲ ਹੁਨਰ ਅਤੇ ਖੇਡ ਜਗਤ ’ਚ ਯੋਗਦਾਨ ਲਈ ਜਾਣੇ ਜਾਂਦੇ ਹਨ, ਨੂੰ ਮਿਲ ਕੇ ਖੁਸ਼ੀ ਹੋਈ। ਉਨ੍ਹਾਂ ਦਾ ਤਜਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ, ਜੋ ਉਨ੍ਹਾਂ ਨੇ ਪ੍ਰਵਾਨ ਕਰ ਲਿਆ। ਉਹ ਸਾਡੇ ਖਿਡਾਰੀਆਂ ਨਾਲ ਜੁੜਨਗੇ ਅਤੇ ਆਗਾਮੀ ਏਸ਼ੀਆ ਹਾਕੀ ਚੈਂਪੀਅਨਸ਼ਿਪ ਦੇ ਮੱਦੇਨਜ਼ਰ ਉਨ੍ਹਾਂ ਨੂੰ ਪ੍ਰੇਰਿਤ ਕਰਨਗੇ। ਪੰਜਾਬ ਖੇਡਾਂ ਵਿਚਲੇ ਹੁਨਰ ਨੂੰ ਸੰਭਾਲਣ ਅਤੇ ਹਾਕੀ ਨੂੰ ਨਵੀਂਆਂ ਬੁਲੰਦੀਆਂ ’ਤੇ ਲਿਜਾਣ ਲਈ ਵਚਨਬੱਧ ਹੈ।’’

Advertisement

ਦੱਸਣਯੋਗ ਹੈ ਕਿ ਹਾਕੀ ਦੇ ਇਤਿਹਾਸ ’ਚ ਬੋਵਲੈਂਡਰ (60) ਦਾ ਬਿਹਤਰੀਨ ਪੈਨਲਟੀ ਕਾਰਨਰ ਮਾਹਿਰ ਵਜੋਂ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨੈਦਰਲੈਂਡਜ਼ ਦੀ ਕੌਮੀ ਟੀਮ ਦੀ 1985 ਤੋਂ 1996 ਤੱਕ ਨੁਮਾਇੰਦਗੀ ਕੀਤੀ ਅਤੇ 241 ਕੌਮਾਂਤਰੀ ਮੈਚਾਂ ਵਿੱਚ 215 ਗੋਲ ਦਾਗ਼ੇ। ਉਨ੍ਹਾਂ ਨੇ ਨੈਦਰਲੈਂਡਜ਼ ਟੀਮ ਨੂੰ 1996 ਦੀਆਂ ਓਲੰਪਿਕਸ ’ਚ ਸੋਨ ਤਗ਼ਮਾ, 1900 ਵਿੱਚ ਵਿਸ਼ਵ ਕੱਪ ਅਤੇ 1987 ’ਚ ਯੂਰੋਪੀਅਨ ਚੈਂਪੀਅਨਸ਼ਿਪ ਸਣੇ ਕਈ ਖ਼ਿਤਾਬ ਜਿਤਾਉਣ ’ਚ ਯੋਗਦਾਨ ਪਾਇਆ। ਮੁੱਖ ਮੰਤਰੀ ਭਗਵੰਤ ਮਾਨ ਦੀ ਬੋਵਲੈਂਡਰ ਨਾਲ ਮੁਲਾਕਾਤ ਨਾਲ ਹਾਕੀ ਨੂੰ ਜ਼ਮੀਨੀ ਪੱੱਧਰ ’ਤੇ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ, ਕਿਉਂਕਿ ਬੋਵਲੈਂਡਰ ਆਗਾਮੀ ਕੌਮਾਂਤਰੀ ਟੂਰਨਾਮੈਂਟਾਂ ਤੋਂ ਪਹਿਲਾਂ ਪੰਜਾਬ ਦਾ ਦੌਰਾ ਕਰਨਗੇ ਅਤੇ ਨੌਜਵਾਨ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣਗੇ।

Advertisement

ਸ੍ਰੀ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਹਾਕੀ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਦੇ ਖੇਡ ਵਾਤਾਵਰਨ ਲਈ ਵੱਡਾ ਮੀਲ ਪੱਥਰ ਹੈ। ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਨਾਲ ਪੰਜਾਬ ਦੀ ਸਥਿਤੀ ਵਿਸ਼ਵ ਪੱਧਰ ’ਤੇ ਹਾਕੀ ਹੱਬ ਵਜੋਂ ਹੋਰ ਮਜ਼ਬੂਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨੀ ਅਸੰਭਵ ਹੈ। ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ ਅਤੇ 10 ਪੰਜਾਬੀ ਖਿਡਾਰੀਆਂ ਨੇ ਉਲੰਪਿਕ ਵਿੱਚ ਭਾਰਤ ਦੀ ਕਪਤਾਨੀ ਕੀਤੀ ਹੈ।

Advertisement
×