ਟੀ20 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦਾ ਸਨਮਾਨ ਕਰੇਗਾ ਕ੍ਰਿਕਟ ਕੰਟਰੋਲ ਬੋਰਡ
ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ, ਜਿਸ ਨੇ ਟੀ20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ, ਦਾ ਐਤਵਾਰ ਨੂੰ ਇੱਥੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਲਾਨਾ ‘ਨਮਨ ਐਵਾਰਡਜ਼’ ਸਮਾਰੋਹ ਦੌਰਾਨ ਸਨਮਾਨ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਬੋਰਡ ਨੇ ਸ਼ਨਿਚਰਵਾਰ...
Advertisement
ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ, ਜਿਸ ਨੇ ਟੀ20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ, ਦਾ ਐਤਵਾਰ ਨੂੰ ਇੱਥੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਲਾਨਾ ‘ਨਮਨ ਐਵਾਰਡਜ਼’ ਸਮਾਰੋਹ ਦੌਰਾਨ ਸਨਮਾਨ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਬੋਰਡ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਬੋਰਡ ਨਮਨ ਐਵਾਰਡਜ਼ 2026 ’ਚ ਖਿੱਚ ਦਾ ਮੁੱਖ ਕੇਂਦਰ ਬਣੀਆਂ ਉਨ੍ਹਾਂ ਸਾਰੀਆਂ ਪੰਜ ਭਾਰਤੀ ਟੀਮਾਂ ਦਾ ਸਨਮਾਨ ਹੋਵੇਗਾ, ਜਿਨ੍ਹਾਂ ਨੇ ਹਾਲ ਹੀ ਵਿੱਚ ਆਈ ਸੀ ਸੀ ਖ਼ਿਤਾਬ ਜਿੱਤੇ ਹਨ। ਇਹ ਪਹਿਲੀ ਵਾਰ ਹੈ ਕਿ ਐਨੇ ਵੱਡੇ ਪੱਧਰ ’ਤੇ ਜੇਤੂਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਗੌਤਮ ਗੰਭੀਰ ਦੀ ਕੋਚਿੰਗ ਵਾਲੀ ਭਾਰਤੀ ਟੀਮ ਨੇ 8 ਮਾਰਚ ਨੂੰ ਅਹਿਮਦਾਬਾਦ ਵਿੱਚ ਹੋਏ ਫਾਈਨਲ ’ਚ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾਇਆ ਸੀ। ਭਾਰਤ ਤਿੰਨ ਵਾਰ ਟੀ20 ਵਿਸ਼ਵ ਕੱਪ ਜਿੱਤਣ ਵਾਲਾ ਪਹਿਲਾ ਮੁਲਕ ਬਣ ਗਿਆ ਹੈ।
Advertisement
Advertisement
×

