ਸਾਓ ਪਾਓਲੋ, 10 ਦਸੰਬਰ
ਬ੍ਰਾਜ਼ੀਲ ਦੇ ਮਹਾਨ ਖਿਡਾਰੀ ਪੇਲੇ ਨੇ ਆਪਣੇ ਦੇਸ਼ ਦੇ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਰਾਸ਼ਟਰੀ ਟੀਮ ਲਈ ਸਭ ਤੋਂ ਵੱਧ ਗੋਲ ਕਰਨ ਦੇ ਉਨ੍ਹਾਂ ਦੇ ਰਿਕਾਰਡ ਦੀ ਬਰਾਬਰੀ ਕਰਨ ‘ਤੇ ਨੇਮਾਰ ਨੂੰ ਵਧਾਈ ਦਿੱਤੀ ਹੈ। ਪੇਲੇ ਸਾਹ ਦੀ ਸਮੱਸਿਆ ਕਾਰਨ ਹਸਪਤਾਲ ਵਿੱਚ ਭਰਤੀ ਹਨ। ਪੇਲੇ ਨੇ ਪੈਨਲਟੀ ਸ਼ੂਟਆਊਟ ‘ਚ ਕ੍ਰੋਏਸ਼ੀਆ ਤੋਂ ਬ੍ਰਾਜ਼ੀਲ ਦੀ ਕੁਆਰਟਰ ਫਾਈਨਲ ‘ਚ ਹਾਰ ਤੋਂ ਬਾਅਦ ਇੰਸਟਾਗ੍ਰਾਮ ‘ਤੇ ਆਪਣਾ ਸੰਦੇਸ਼ ਪੋਸਟ ਕੀਤਾ।