ਨਵੀਂ ਦਿੱਲੀ: ਦਿੱਲੀ ਦੀ ਕੋਰਟ ਨਾਬਾਲਗ ਮਹਿਲਾ ਪਹਿਲਵਾਨ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ਼ ਦਰਜ ਜਿਨਸੀ ਸ਼ੋਸ਼ਣ ਨਾਲ ਸਬੰਧਤ ਸ਼ਿਕਾਇਤ ਰੱਦ ਕੀਤੇ ਜਾਣ ਦੀ ਮੰਗ ਕਰਦੀ ਦਿੱਲੀ ਪੁਲੀਸ ਦੀ ਕਲੋਜ਼ਰ ਰਿਪੋਰਟ ਬਾਰੇੇ 20 ਮਈ ਨੂੰ ਫੈਸਲਾ ਸੁਣਾ ਸਕਦੀ ਹੈ। ਕੋਰਟ ਨੇ ਕਲੋਜ਼ਰ ਰਿਪੋਰਟ ਨੂੰ ਲੈ ਕੇ ਪਹਿਲਾਂ ਅੱਜ (ਮੰਗਲਵਾਰ) ਫੈਸਲਾ ਸੁਣਾਉਣਾ ਸੀ ਪਰ ਫਿਰ ਕਿਹਾ ਕਿ ਇਸ ਮਾਮਲੇ ਵਿਚ ਅਜੇ ਵੀ ਕੁਝ ਸਪਸ਼ਟੀਕਰਨਾਂ ਦੀ ਲੋੜ ਹੈ। -ਪੀਟੀਆਈ