ਬੁਮਰਾਹ ਵਿਆਹ ਦੀਆਂ ਤਿਆਰੀਆਂ ’ਚ ਰੁਝਿਆ, ਇੰਗਲੈਂਡ ਖ਼ਿਲਾਫ਼ ਚੌਥੇ ਮੈਚ ਤੋਂ ਪਹਿਲਾਂ ਟੀਮ ਤੋਂ ਛੁੱਟੀ ਲਈ

ਬੁਮਰਾਹ ਵਿਆਹ ਦੀਆਂ ਤਿਆਰੀਆਂ ’ਚ ਰੁਝਿਆ, ਇੰਗਲੈਂਡ ਖ਼ਿਲਾਫ਼ ਚੌਥੇ ਮੈਚ ਤੋਂ ਪਹਿਲਾਂ ਟੀਮ ਤੋਂ ਛੁੱਟੀ ਲਈ

ਨਵੀਂ ਦਿੱਲੀ, 2 ਮਾਰਚ

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇੰਗਲੈਂਡ ਖ਼ਿਲਾਫ਼ ਚੌਥਾ ਟੈਸਟ ਮੈਚ ਨਹੀਂ ਖੇਡ ਰਿਹਾ। ਉਸ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਭਾਰਤੀ ਕ੍ਰਿਕਟ ਟੀਮ ਤੋਂ ਛੁੱਟੀ ਲੈ ਲਈ ਹੈ। ਹੁਣ ਪਤਾ ਚੱਲਿਆ ਹੈ ਕਿ ਤੇਜ਼ ਗੇਂਦਬਾਜ਼ ਨੇ ਕੁੱਝ ਦਿਨਾਂ ਦੀ ਛੁੱਟੀ ਆਪਣੇ ਵਿਆਹ ਸਬੰਧੀ ਰੁਝੇਵਿਆਂ ਕਾਰਨ ਲਈ ਹੈ। ਬੀਸੀਸੀਆਈ ਦੇ ਸੂਤਰਾਂ ਨੇ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਜਸਪ੍ਰੀਤ ਬੁਮਰਾਹ ਛੇਤੀ ਹੀ ਵਿਆਹ ਕਰਵਾਉਣ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਲਈ ਉਸ ਨੇ ਛੁੱਟੀ ਲਈ ਹੈ। ਸੂਤਰ ਨੇ ਕਿਹਾ, ‘‘ਬੁਮਰਾਹ ਨੇ ਬੀਸੀਸੀਆਈ ਨੂੰ ਕਿਹਾ ਹੈ ਕਿ ਉਹ ਵਿਆਹ ਕਰਵਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਈ ਉਸ ਨੂੰ ਛੁੱਟੀ ਦੀ ਲੋੜ ਹੈ।’’ 27 ਸਾਲ ਦੇ ਬੁਮਰਾਹ ਨੇ ਇੰਗਲੈਂਡ ਖ਼ਿਲਾਫ਼ ਚੱਲ ਰਹੀ ਚਾਰ ਟੈਸਟ ਮੈਚਾਂ ਦੀ ਲੜੀ ਵਿੱਚ ਦੋ ਮੈਚ ਖੇਡੇ ਹਨ। -ਏਐੱਨਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All