DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Champions Trophy: ਲੀਗ ਮੈਚ ਆਖ਼ਰੀ ਦੌਰ ’ਚ ਦਾਖਲ

ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫਾਈਨਲ ਵਿੱਚ ਥਾਂ ਪੱਕੀ ਕੀਤੀ; ਭਾਰਤ ਅਤੇ ਮਲੇਸ਼ੀਆ ਵਿਚਾਲੇ ਮੈਚ ਅੱਜ

  • fb
  • twitter
  • whatsapp
  • whatsapp
featured-img featured-img
ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਅਧਿਕਾਰੀਆਂ ਨਾਲ ਸਟੇਡੀਅਮ ਦੇ ਪ੍ਰਬੰਧ ਦੇਖਦੇ ਹੋਏ।
Advertisement

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ’ਚ ਹੋ ਰਹੇ ਲੀਗ ਮੈਚ ਆਖ਼ਰੀ ਦੌਰ ਵਿੱਚ ਪਹੁੰਚ ਗਏ ਹਨ। ਹਰ ਟੀਮ ਤਿੰਨ-ਤਿੰਨ ਲੀਗ ਮੈਚ ਖੇਡ ਲਏ ਹਨ ਜਦਕਿ ਦੋ-ਦੋ ਲੀਗ ਮੈਚ ਬਾਕੀ ਹਨ। 1 ਤੇ 2 ਨਵੰਬਰ ਨੂੰ ਬਾਕੀ ਰਹਿੰਦੇ ਲੀਗ ਮੈਚ ਖੇਡੇ ਜਾਣਗੇ। ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ। ਗੋਲ ਸਕੋਰਰਾਂ ਦੀ ਸੂਚੀ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਪੰਜ ਗੋਲਾਂ ਨਾਲ ਸਿਖਰ ’ਤੇ ਚੱਲ ਰਿਹਾ ਹੈ।

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਅੱਜ ਸਾਰੀਆਂ ਟੀਮਾਂ ਲਈ ਆਰਾਮ ਦਾ ਦਿਨ ਸੀ ਅਤੇ ਕੋਈ ਵੀ ਮੈਚ ਨਹੀਂ ਖੇਡਿਆ ਗਿਆ। ਦੱਖਣੀ ਕੋਰੀਆ ਤੇ ਬੰਗਲਾਦੇਸ਼ ਦੀਆਂ ਟੀਮਾਂ ਨੇ ਅਭਿਆਸ ਜ਼ਰੂਰ ਕੀਤਾ। ਲੀਗ ਸਟੇਜ ਦੇ ਆਖਰੀ ਦਿਨਾਂ ਵਿੱਚ 1 ਨਵੰਬਰ ਨੂੰ ਦੱਖਣੀ ਕੋਰੀਆ ਤੇ ਬੰਗਲਾਦੇਸ਼, ਚੀਨ ਤੇ ਜਪਾਨ, ਭਾਰਤ ਤੇ ਮਲੇਸ਼ੀਆ ਅਤੇ 2 ਨਵੰਬਰ ਨੂੰ ਚੀਨ ਤੇ ਬੰਗਲਾਦੇਸ਼, ਮਲੇਸ਼ੀਆ ਤੇ ਜਪਾਨ ਅਤੇ ਭਾਰਤ ਤੇ ਦੱਖਣੀ ਕੋਰੀਆ ਵਿਚਾਲੇ ਮੈਚ ਕ੍ਰਮਵਾਰ ਢਾਈ ਵਜੇ, ਪੌਣੇ ਪੰਜ ਵਜੇ ਅਤੇ ਸ਼ਾਮ ਸੱਤ ਵਜੇ ਖੇਡੇ ਜਾਣਗੇ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ’ਚ ਚੱਲ ਰਹੇ ਲੀਗ ਮੈਚਾਂ ਵਿੱਚ ਮੇਜ਼ਬਾਨ ਭਾਰਤ ਤੇ ਮਲੇਸ਼ੀਆ ਨੇ ਹੁਣ ਤੱਕ ਖੇਡੇ ਤਿੰਨੇ ਮੈਚ ਜਿੱਤ ਕੇ ਸੈਮੀ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ। ਅੰਕ ਸੂਚੀ ਵਿੱਚ ਭਾਰਤ ਬਿਹਤਰ ਗੋਲ ਔਸਤ ਨਾਲ ਪਹਿਲੇ ਸਥਾਨ ਉਤੇ ਚੱਲ ਰਿਹਾ ਹੈ ਜਦਕਿ ਮਲੇਸ਼ੀਆ ਦੂਜੇ ਸਥਾਨ ਉੱਪਰ ਹੈ। ਜਪਾਨ ਦੋ ਜਿੱਤਾਂ ਨਾਲ ਤੀਜੇ ਤੇ ਦੱਖਣੀ ਕੋਰੀਆ ਇੱਕ ਜਿੱਤ ਨਾਲ ਚੌਥੇ ਸਥਾਨ ਉੱਤੇ ਹੈ। ਚੀਨ ਤੇ ਬੰਗਲਾਦੇਸ਼ ਨੂੰ ਹਾਲੇ ਆਪਣੀ ਪਹਿਲੀ ਜਿੱਤ ਦੀ ਉਡੀਕ ਹੈ। ਗੋਲ ਕਰਨ ਵਾਲੇ ਖਿਡਾਰੀਆਂ ਦਾ ਨਿੱਜੀ ਰਿਕਾਰਡ ਦੇਖੀਏ ਤਾਂ ਤਿੰਨ ਮੈਚਾਂ ਬਾਅਦ ਭਾਰਤ ਦਾ ਕਪਤਾਨ ਹਰਮਨਪ੍ਰੀਤ ਸਿੰਘ ਪੰਜ ਗੋਲਾਂ ਨਾਲ ਸਿਖਰ ’ਤੇ ਚੱਲ ਰਿਹਾ ਹੈ। ਉਸ ਨੇ ਸਾਰੇ ਗੋਲ ਪੈਨਲਟੀ ਕਾਰਨਰ ਉੱਪਰ ਕੀਤੇ ਹਨ। ਉਸ ਤੋਂ ਬਾਅਦ ਮਲੇਸ਼ੀਆ ਦੇ ਅਬੂ ਕਮਾਲ ਅਜ਼ਰਾਈ ਨੇ ਚਾਰ ਗੋਲ ਅਤੇ ਭਾਰਤ ਦੇ ਮਨਦੀਪ ਸਿੰਘ ਤੇ ਅਭਿਸ਼ੇਕ ਅਤੇ ਮਲੇਸ਼ੀਆ ਦੇ ਅਖੀਮਉੱਲਾ ਤੇ ਅਜ਼ੀਮੂਦੀਨ ਨੇ ਤਿੰਨ-ਤਿੰਨ ਗੋਲ ਕੀਤੇ ਹਨ। ਟੂਰਨਾਮੈਂਟ ਦੀ ਹੁਣ ਤੱਕ ਇਕਲੌਤੀ ਹੈਟ੍ਰਿਕ ਭਾਰਤ ਦੇ ਮਨਦੀਪ ਸਿੰਘ ਨੇ ਬੰਗਲਾਦੇਸ਼ ਖ਼ਿਲਾਫ਼ ਲਾਈ ਹੈ।

Advertisement

ਖ਼ਿਤਾਬੀ ਮੈਚਾਂ ਲਈ ਮੁਹਾਲੀ ਤਿਆਰ

Advertisement

ਐੱਸ ਏ ਐੱਸ ਨਗਰ(ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਇਥੋਂ ਦੇ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ’ਚ 4 ਅਤੇ 5 ਨਵੰਬਰ ਨੂੰ ਹੋਣ ਵਾਲੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਸ਼ਹਿਰ ਪੂਰੀ ਤਰ੍ਹਾਂ ਤਿਆਰ ਹੈ। ਸਟੇਡੀਅਮ ਵਿੱਚ ਕਰੀਬ 13 ਹਜ਼ਾਰ ਖੇਡ ਪ੍ਰੇਮੀਆਂ ਦੇ ਪਹੁੰਚਣ ਦੀ ਉਮੀਦ ਹੈ। ਖੇਡ ਸਕੱਤਰ ਵਰੁਣ ਰੂਜ਼ਮ ਨੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅੱਜ ਸਟੇਡੀਅਮ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੌਰਾਨ ਸਟੇਡੀਅਮ ਦੇ ਬੁਨਿਆਦੀ ਢਾਂਚੇ, ਦਰਸ਼ਕਾਂ ਨਾਲ ਸਬੰਧਤ ਸਹੂਲਤਾਂ, ਸੁਰੱਖਿਆ ਪ੍ਰਬੰਧਾਂ, ਆਵਾਜਾਈ ਪ੍ਰਬੰਧਨ, ਤਕਨੀਕੀ ਲੋੜਾਂ ਅਤੇ ਹੋਰ ਪ੍ਰਬੰਧਕੀ ਪਹਿਲੂਆਂ ਦੀ ਸਮੀਖਿਆ ਕੀਤੀ ਗਈ। ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਮੀਤ ਪ੍ਰਧਾਨ ਨਿਤਿਨ ਕੋਹਲੀ ਨੇ ਸਮੂਹ ਹਾਕੀ ਅਤੇ ਖੇਡ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਕੌਮਾਂਤਰੀ ਟੂਰਨਾਮੈਂਟ ਦੇ ਰੋਮਾਂਚਕ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਦਾ ਆਨੰਦ ਮਾਣਨ ਅਤੇ ਭਾਗ ਲੈ ਰਹੀਆਂ ਟੀਮਾਂ ਦਾ ਹੌਸਲਾ ਵਧਾਉਣ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਐਲਾਨ ਕੀਤਾ ਕਿ ਸਟੇਡੀਅਮ ਵਿੱਚ ਦਰਸ਼ਕਾਂ ਲਈ ਦਾਖ਼ਲਾ ਮੁਫ਼ਤ ਹੋਵੇਗਾ। ਤਿਆਰੀਆਂ ਸਬੰਧੀ ਕੀਤੀ ਮੀਟਿੰਗ ਵਿੱਚ ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਐੱਸ ਪੀ ਆਨੰਦ ਕੁਮਾਰ, ਡਾਇਰੈਕਟਰ ਅਭਿਜੀਤ ਕਪਲਿਸ਼, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ ਐੱਸ ਪੀ ਵਰੁਣ ਸ਼ਰਮਾ, ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement
×