ਛਤਰਸਾਲ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ। ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ...
Advertisement
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ। ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ 4 ਮਾਰਚ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਸੁਸ਼ੀਲ ਨੂੰ ਜਮਾਨਤ ਦਿੱਤੀ ਗਈ ਸੀ। ਪਹਿਲਵਾਨ ਨੂੰ ਇੱਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਮਾਰ ਅਤੇ ਹੋਰਾਂ ’ਤੇ ਮਈ 2021 ਵਿੱਚ ਇੱਕ ਕਥਿਤ ਜਾਇਦਾਦ ਵਿਵਾਦ ਨੂੰ ਲੈ ਕੇ ਧਨਖੜ ’ਤੇ ਜਾਨਲੇਵਾ ਹਮਲਾ ਕਰਨ ਦਾ ਦੋਸ਼ ਹੈ। ਹਮਲੇ ਵਿੱਚ ਧਨਖੜ ਦੇ ਦੋ ਦੋਸਤ ਵੀ ਜ਼ਖਮੀ ਹੋ ਗਏ ਸਨ। ਪੋਸਟਮਾਰਟਮ ਰਿਪੋਰਟ ਦੇ ਅਨੁਸਾਰ ਧਨਖੜ ਦੇ ਇੱਕ ਭਾਰੀ ਵਸਤੂ ਵੱਜਣ ਕਾਰਨ ਦਿਮਾਗੀ ਨੁਕਸਾਨ ਹੋਇਆ ਸੀ।
Advertisement
Advertisement