ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚਾਈਨਾ ਓਪਨ: ਸਾਤਵਿਕ-ਚਿਰਾਗ ਦੀ ਜੋੜੀ ਸੈਮੀਫਾਈਨਲ ’ਚ

ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਸਿਖਰਲੀ ਪੁਰਸ਼ ਡਬਲਜ਼ ਜੋੜੀ ਨੇ ਅੱਜ ਇੱਥੇ ਚਾਈਨਾ ਓਪਨ ਸੁਪਰ 1000 ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ ਪਰ ਉਭਰਦੀ ਖਿਡਾਰਨ ਉੱਨਤੀ ਹੁੱਡਾ ਦਾ ਸ਼ਾਨਦਾਰ ਸਫਰ ਸਮਾਪਤ ਹੋ ਗਿਆ। ਏਸ਼ਿਆਈ...
Advertisement

ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਸਿਖਰਲੀ ਪੁਰਸ਼ ਡਬਲਜ਼ ਜੋੜੀ ਨੇ ਅੱਜ ਇੱਥੇ ਚਾਈਨਾ ਓਪਨ ਸੁਪਰ 1000 ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ ਪਰ ਉਭਰਦੀ ਖਿਡਾਰਨ ਉੱਨਤੀ ਹੁੱਡਾ ਦਾ ਸ਼ਾਨਦਾਰ ਸਫਰ ਸਮਾਪਤ ਹੋ ਗਿਆ। ਏਸ਼ਿਆਈ ਖੇਡਾਂ ਦੀ ਮੌਜੂਦਾ ਚੈਂਪੀਅਨ ਭਾਰਤੀ ਜੋੜੀ ਨੇ ਕੁਆਰਟਰ ਫਾਈਨਲ ਵਿੱਚ ਮਲੇਸ਼ੀਆ ਦੀ ਓਂਗ ਯਿਊ ਸਿਨ ਅਤੇ ਤੇਓ ਈ ਯੀ ਦੀ ਜੋੜੀ ਨੂੰ 40 ਮਿੰਟਾਂ ਵਿੱਚ 21-18, 21-14 ਨਾਲ ਹਰਾਇਆ। ਇਸ ਤੋਂ ਪਹਿਲਾਂ ਹੁੱਡਾ ਨੂੰ ਕੁਆਰਟਰ ਫਾਈਨਲ ਵਿੱਚ ਜਪਾਨ ਦੀ ਖਿਡਾਰਨ ਅਕਾਨੇ ਯਾਮਾਗੁਚੀ ਨੂੰ 33 ਮਿੰਟਾਂ ਤੱਕ ਚੱਲੇ ਮੈਚ ਵਿੱਚ 16-21, 12-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਉਸ ਦੇ ਬਾਹਰ ਹੋਣ ਨਾਲ ਸਿੰਗਲਜ਼ ਵਰਗ ਵਿੱਚ ਭਾਰਤ ਦੀ ਚੁਣੌਤੀ ਖ਼ਤਮ ਹੋ ਗਈ ਹੈ।

Advertisement
Advertisement