DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CM Bhagwant Mann ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜ਼ਾ

5 ਤੋਂ ਸ਼ੁਰੂ ਹੋਵੇਗਾ ਚੌਥਾ ਸੀਜ਼ਨ; ਕਿਊ ਆਰ ਕੋਡ ਰਾਹੀਂ ਰਜਿਸਟ੍ਰੇਸ਼ਨ ਸ਼ੁਰੂ; 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਵਤਨ ਪੰਜਾਬ ਦੀਆਂ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।
Advertisement

ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਚੌਥੇ ਸੀਜ਼ਨ ਦਾ ਆਗ਼ਾਜ਼ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 14 ਤੋਂ 70 ਸਾਲ ਤੋਂ ਵੱਧ ਉਮਰ ਤੱਕ ਦੇ 9 ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਇਨ੍ਹਾਂ ਵਿੱਚ 38 ਖੇਡ ਮੁਕਾਬਲੇ ਕਰਵਾਏ ਜਾਣਗੇ। ਐਤਕੀਂ ਪਹਿਲੀ ਵਾਰ ਚਾਰ ਪੈਰਾ ਖੇਡਾਂ (ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ) ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੰਡਿਆਂ ਅਤੇ ਕੁੜੀਆਂ ਲਈ ਟੈਨਿਸ ਬਾਲ ਕ੍ਰਿਕਟ ‘ਪ੍ਰਦਰਸ਼ਨੀ ਖੇਡ’ ਵਜੋਂ ਖੇਡੀ ਜਾਵੇਗੀ। ਖੇਡਾਂ ਲਈ ਕਿਊ ਆਰ ਕੋਡ ਰਾਹੀਂ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਵਾਰ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।

Advertisement

ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਸਰਕਾਰ ਵੱਲੋਂ ਸੋਨ ਤਗ਼ਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜਿੱਤਣ ਵਾਲਿਆਂ ਨੂੰ 7,000 ਰੁਪਏ ਅਤੇ ਕਾਂਸੇ ਦਾ ਤਗ਼ਮਾ ਜੇਤੂਆਂ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿੱਚ ਹੋਵੇਗੀ। ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

Advertisement

Advertisement
×