CM Bhagwant Mann ਵੱਲੋਂ ਹਰਮਨਪ੍ਰੀਤ ਕੌਰ ਦੀਆਂ ਪ੍ਰਾਪਤੀਆਂ ਨੂੰ ਸਲਾਮ
ਪੰਜਾਬ ਦੀ ਧੀ ’ਤੇ ਪੂਰੇ ਸੂਬੇ ਨੂੰ ਮਾਣ: ਭਗਵੰਤ ਮਾਨ; ਮੁੱਖ ਮੰਤਰੀ ਨੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ
Bhagwant Mann Harmanpreet: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਹਟਣ ’ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕੀਤਾ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਹਰਮਨਪ੍ਰੀਤ ਕੌਰ ਦੀਆਂ ਕ੍ਰਿਕਟ ਦੇ ਖੇਤਰ ਵਿੱਚ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ 'ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ...
ਹਰਮਨਪ੍ਰੀਤ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ 'ਤੇ ਕਈ ਨਵੇਂ ਮੁਕਾਮ ਹਾਸਲ ਕੀਤੇ ਨੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ...
ਪੂਰੇ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ 'ਤੇ ਮਾਣ ਹੈ... ਇੱਕ ਖਿਡਾਰੀ ਵਜੋਂ ਤੁਹਾਡੀ ਅਗਲੀ ਪਾਰੀ ਅਤੇ ਸੁਨਹਿਰੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ...
— Bhagwant Mann (@BhagwantMann) October 6, 2026
ਮੁੱਖ ਮੰਤਰੀ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਿਸ਼ਵ ਪੱਧਰ ’ਤੇ ਕਈ ਮੁਕਾਮ ਹਾਸਲ ਕੀਤੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਨੇ ਆਪਣੀ ਕਪਤਾਨੀ ਦੌਰਾਨ ਟੀਮ ਦੀ ਅਗਵਾਈ ਕਰਦਿਆਂ ਕਈ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਪੰਜਾਬ ਦੀ ਧੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ’ਤੇ ਪੂਰੇ ਪੰਜਾਬ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਨੇ ਆਪਣੀ ਖੇਡ ਅਤੇ ਕਪਤਾਨੀ ਰਾਹੀਂ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਮੁੱਖ ਮੰਤਰੀ ਨੇ ਹਰਮਨਪ੍ਰੀਤ ਕੌਰ ਨੂੰ ਖਿਡਾਰੀ ਵਜੋਂ ਉਸ ਦੀ ਅਗਲੀ ਪਾਰੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਹਰਮਨਪ੍ਰੀਤ ਆਉਣ ਵਾਲੇ ਸਮੇਂ ਵਿੱਚ ਵੀ ਆਪਣੀ ਖੇਡ ਨਾਲ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇਗੀ।

