ਪੈਰਾ ਅਥਲੈਟਿਕ ਚੈਂਪੀਅਨਸ਼ਿਪ ’ਚ ਕੋਚ ਨੂੰ ਆਵਾਰਾ ਕੁੱਤੇ ਨੇ ਵੱਢਿਆ
ਇੱਥੇ ਚੱਲ ਰਹੀ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਅੱਜ ਕੀਨੀਆ ਦੇ ਕੋਚ ਨੂੰ ਅਵਾਰਾ ਕੁੱਤੇ ਨੇ ਵੱਢ ਲਿਆ। ਹਾਲਾਂਕਿ ਨੇੜਲੇ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਅਫਰੀਕੀ ਟੀਮ ਦੇ ਅਧਿਕਾਰੀ ਅਨੁਸਾਰ...
Advertisement
ਇੱਥੇ ਚੱਲ ਰਹੀ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਅੱਜ ਕੀਨੀਆ ਦੇ ਕੋਚ ਨੂੰ ਅਵਾਰਾ ਕੁੱਤੇ ਨੇ ਵੱਢ ਲਿਆ। ਹਾਲਾਂਕਿ ਨੇੜਲੇ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਅਫਰੀਕੀ ਟੀਮ ਦੇ ਅਧਿਕਾਰੀ ਅਨੁਸਾਰ ਕੋਚ ਡੇਨਿਸ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਮੁਕਾਬਲੇ ਵਾਲੀ ਥਾਂ ਦੇ ਬਾਹਰ ਆਪਣੇ ਇੱਕ ਖਿਡਾਰੀ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਅਚਾਨਕ ਕੁੱਤੇ ਨੇ ਉਸ ਨੂੰ ਵੱਢ ਲਿਆ। ਇਸ ਮਗਰੋਂ ਉਸ ਦੇ ਪੈਰ ’ਚੋਂ ਖੂਨ ਵਹਿਣ ਲੱਗਾ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। -ਪੀਟੀਆਈ
Advertisement
Advertisement