Cockroach Party ਦੇ ਬਾਨੀ ਦੀਪਕੇ ਨੇ ਮੋਦੀ ਨੂੰ ਚਿੱਠੀ ਲਿਖੀ
ਜੰਤਰ-ਮੰਤਰ ਵਿਖੇ ਹੋਣ ਵਾਲੇ ਵਿਦਿਆਰਥੀ ਵਿਰੋਧ ਮੁਜ਼ਾਹਰੇ ਤੋਂ ਪਹਿਲਾਂ, ਨੌਜਵਾਨਾਂ ਦੀ ਅਗਵਾਈ ਵਾਲੀ ਮੁਹਿੰਮ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪ੍ਰੀਖਿਆ ਵਿਵਾਦਾਂ ਦੌਰਾਨ ਕਥਿਤ ਤੌਰ...
ਜੰਤਰ-ਮੰਤਰ ਵਿਖੇ ਹੋਣ ਵਾਲੇ ਵਿਦਿਆਰਥੀ ਵਿਰੋਧ ਮੁਜ਼ਾਹਰੇ ਤੋਂ ਪਹਿਲਾਂ, ਨੌਜਵਾਨਾਂ ਦੀ ਅਗਵਾਈ ਵਾਲੀ ਮੁਹਿੰਮ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪ੍ਰੀਖਿਆ ਵਿਵਾਦਾਂ ਦੌਰਾਨ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਜਵਾਬਦੇਹੀ ਦੀ ਮੰਗ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਵੀ ਦੁਹਰਾਇਆ। ਇਹ ਅਪੀਲ 20 ਜੂਨ ਨੂੰ ਜੰਤਰ-ਮੰਤਰ ਵਿਖੇ ਸੀ ਜੇ ਪੀ ਦੇ ਹੋਣ ਵਾਲੇ ਦੂਜੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਆਈ ਹੈ, ਜਿੱਥੇ ਪਾਰਟੀ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਯਕੀਨੀ ਬਣਾਉਣ ’ਚ ਸਰਕਾਰ ਦੀ ਨਾਕਾਮੀ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਯੋਜਨਾ ਬਣਾ ਰਹੀ ਹੈ। ਦੀਪਕੇ ਨੇ ਦਾਅਵਾ ਕੀਤਾ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ 11 ਵਿਦਿਆਰਥੀਆਂ ਨੇ ਖ਼ੁਦਕੁਸ਼ੀ ਕੀਤੀ ਹੈ, ਜਿਨ੍ਹਾਂ ਵਿੱਚ ਪਿਛਲੇ 48 ਘੰਟਿਆਂ ਦੌਰਾਨ ਹੋਈਆਂ ਪੰਜ ਮੌਤਾਂ ਵੀ ਸ਼ਾਮਲ ਹਨ।
