ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਧੋਨੀ ਨੂੰ ਜਨਮ ਦਿਨ ਮੌਕੇ ਉੱਘੀਆਂ ਹਸਤੀਆਂ ਵੱਲੋਂ ਵਧਾਈਆਂ

42 ਸਾਲਾਂ ਦੇ ਹੋਏ ਮਹਿੰਦਰ ਸਿੰਘ ਧੋਨੀ
ਰਾਂਚੀ ਵਿਚ ਕੇਕ ਕੱਟ ਕੇ ਮਹਿੰਦਰ ਸਿੰਘ ਧੋਨੀ ਦਾ ਜਨਮ ਦਿਨ ਮਨਾਉਂਦੇ ਹੋਏ ਪ੍ਰਸ਼ੰਸਕ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਅੱਜ ਉਨ੍ਹਾਂ ਦੇ 42ਵੇਂ ਜਨਮ ਦਿਨ ਮੌਕੇ ਸਚਿਨ ਤੇਂਦੁਲਕਰ, ਹਰਭਜਨ ਸਿੰਘ ਤੇ ਵੀਰੇਂਦਰ ਸਹਿਵਾਗ ਜਿਹੇ ਖਿਡਾਰੀਆਂ ਨੇ ਮੁਬਾਰਕਬਾਦ ਦਿੱਤੀ। ਤੇਂਦੁਲਕਰ ਨੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਨਾਲ ਇਕ ਫੋਟੋ ਸਾਂਝੀ ਕੀਤੀ ਤੇ ਲਿਖਿਆ, ‘ਮੈਂ ਕਾਮਨਾ ਕਰਦਾ ਹਾਂ ਕਿ ਆਪਣੇ ਹੈਲੀਕਾਪਟਰ ਸ਼ਾਟ ਵਾਂਗ ਤੁਸੀਂ ਹਮੇਸ਼ਾ ਉਚਾਈਆਂ ’ਤੇ ਰਹੋ। ਜਨਮ ਦਿਨ ਦੀਆਂ ਵਧਾਈਆਂ।’ ਸਹਿਵਾਗ ਨੇ ਵੀ ਇਸ ਮੌਕੇ ਧੋਨੀ ਨਾਲ ਬਿਤਾਏ ਪਲਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਰਾਂਚੀ ਵਿਚ ਜਨਮੇ ਧੋਨੀ ਨੇ ਸ੍ਰੀਲੰਕਾ ਖ਼ਿਲਾਫ਼ ਆਪਣੇ ਟੈਸਟ ਕਰੀਅਰ ਦੀ ਸ਼ੁਰੂਆਤ 2005 ਵਿਚ ਕੀਤੀ ਸੀ। ਧੋਨੀ ਦੀ ਅਗਵਾਈ ਵਿਚ ਟੀਮ ਨੇ 2007 ਦਾ ਟੀ20 ਵਿਸ਼ਵ ਕੱਪ, 2011 ਦਾ ਇਕ ਰੋਜ਼ਾ ਵਿਸ਼ਵ ਕੱਪ ਤੇ 2013 ਦੀ ਚੈਂਪੀਅਨਜ਼ ਟਰਾਫੀ ਆਪਣੇ ਨਾਂ ਕੀਤੀ। ਹਰਭਜਨ ਸਿੰਘ ਨੇ ਧੋਨੀ ਨੂੰ ਵਧਾਈ ਦਿੰਦਿਆਂ ਲਿਖਿਆ, ‘ਜਨਮ ਦਿਨ ਦੀਆਂ ਮੁਬਾਰਕਾਂ ਬਾਹੂਬਲੀ।’ ਉਲੰਪਿਕ ਤਗਮਾ ਜੇਤੂ ਪਹਿਲਵਾਨ ਯੋਗੇਸ਼ਵਰ ਦੱਤ ਨੇ ਵੀ ਧੋਨੀ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। -ਪੀਟੀਆਈ

Advertisement
Advertisement
Tags :
dhoni sachin harbhajan sehwagਉੱਘੀਆਂਸਾਬਕਾਹਸਤੀਆਂਕਪਤਾਨਕ੍ਰਿਕਟਧੋਨੀਭਾਰਤੀਮੌਕੇਵਧਾਈਆਂਵੱਲੋਂ