ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕ੍ਰਿਕਟ: ਰੂਟ ਮੁੜ ਬਣਿਆ ਦੁਨੀਆ ਦਾ ਨੰਬਰ ਇਕ ਟੈਸਟ ਬੱਲੇਬਾਜ਼

ਭਾਰਤ ਦਾ ਆਲਰਾਊਂਡਰ ਰਵਿੰਦਰ ਜਡੇਜਾ ਨਵੀਂ ਸੂਚੀ ਵਿੱਚ 34ਵੇਂ ਸਥਾਨ ’ਤੇ
ਜੋਅ ਰੂਟ।
Advertisement

ਇੰਗਲੈਂਡ ਦੇ ਸਟਾਰ ਬੱਲੇਬਾਜ਼ ਜੋਅ ਰੂਟ ਨੇ ਇਕ ਹਫ਼ਤੇ ਦੇ ਅੰਦਰ ਮੁੜ ਤੋਂ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਪੁਰਸ਼ ਟੈਸਟ ਬੱਲੇਬਾਜ਼ੀ ਰੈਂਕਿੰਗ ਵਿੱਚ ਚੋਟੀ ਦਾ ਸਥਾਨ ਹਾਸਲ ਕਰ ਲਿਆ ਹੈ ਜਦਕਿ ਭਾਰਤ ਦਾ ਆਲਰਾਊਂਡਰ ਰਵਿੰਦਰ ਜਡੇਜਾ ਅੱਜ ਜਾਰੀ ਨਵੀਂ ਸੂਚੀ ਵਿੱਚ 34ਵੇਂ ਸਥਾਨ ’ਤੇ ਪਹੁੰਚ ਗਿਆ ਹੈ।

ਲਾਰਡਜ਼ ਵਿੱਚ ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ ਲੜੀ ਦੇ ਤੀਜੇ ਟੈਸਟ ਵਿੱਚ ਰੂਟ ਨੇ 104 ਅਤੇ 40 ਦੌੜਾਂ ਬਣਾਈਆਂ ਸਨ, ਜਿਸ ਨੂੰ ਇੰਗਲੈਂਡ ਨੇ 22 ਦੌੜਾਂ ਨਾਲ ਜਿੱਤਿਆ। ਭਾਰਤੀ ਬੱਲੇਬਾਜ਼ਾਂ ਵਿੱਚ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਉਪ ਕਪਤਾਨ ਰਿਸ਼ਭ ਪੰਤ ਕ੍ਰਮਵਾਰ ਪੰਜਵੇਂ ਤੇ ਅੱਠਵੇਂ ਜਦਕਿ ਕਪਤਾਨ ਸ਼ੁਭਮਨ ਗਿੱਲ ਨੌਵੇਂ ਸਥਾਨ ’ਤੇ ਹੈ।

Advertisement

ਟੈਸਟ ਗੇਂਦਬਾਜ਼ੀ ’ਚ ਬੁਮਰਾਹ ਸਿਖ਼ਰ ’ਤੇ

ਜਸਪ੍ਰੀਤ ਬੁਮਰਾਹ।

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਟੈਸਟ ਗੇਂਦਬਾਜ਼ੀ ਰੈਂਕਿੰਗ ਵਿੱਚ ਆਪਣਾ ਦਬਦਬਾ ਬਣਾਇਆ ਹੋਇਆ ਹੈ ਅਤੇ ਦੱਖਣੀ ਅਫ਼ਰੀਕਾ ਦੇ ਕਾਗਿਸੋ ਰਬਾਡਾ ’ਤੇ 50 ਅੰਕਾਂ ਦੀ ਬੜ੍ਹਤ ਨਾਲ ਸਿਖ਼ਰਲੇ ਸਥਾਨ ’ਤੇ ਬਰਕਰਾਰ ਹੈ। ਆਸਟਰੇਲੀਆ ਦਾ ਤੇਜ਼ ਗੇਂਦਬਾਜ਼ ਸਕੌਟ ਬੋਲੈਂਡ ਛੇ ਸਥਾਨ ਦੀ ਛਾਲ ਮਾਰ ਕੇ ਆਪਣੇ ਕਰੀਅਰ ਦੇ ਸਭ ਤੋਂ ਵਧੀਆ ਛੇਵੇਂ ਸਥਾਨ ’ਤੇ ਪਹੁੰਚ ਗਿਆ ਹੈ। ਭਾਰਤੀ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਗੇਂਦਬਾਜ਼ਾਂ ਦੀ ਸੂਚੀ ’ਚ 58ਵੇਂ ਤੋਂ 46ਵੇਂ ਸਥਾਨ ’ਤੇ ਪਹੁੰਚ ਗਿਆ ਹੈ।

Advertisement