ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਦੇਹਾਂਤ
ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਗ੍ਰੇਟਰ ਨੋਇਡਾ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗ੍ਰੇਟਰ ਨੋਇਡਾ ਦੇ ਯਥਾਰਥ ਹਸਪਤਾਲ ਦੇ ਬੁਲਾਰੇ ਡਾ. ਸੁਨੀਲ ਕੁਮਾਰ ਨੇ ਦੱਸਿਆ ਕਿ ਖਾਨਚੰਦ ਸਿੰਘ ਲਿਵਰ ਕੈਂਸਰ...
Advertisement
ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਗ੍ਰੇਟਰ ਨੋਇਡਾ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗ੍ਰੇਟਰ ਨੋਇਡਾ ਦੇ ਯਥਾਰਥ ਹਸਪਤਾਲ ਦੇ ਬੁਲਾਰੇ ਡਾ. ਸੁਨੀਲ ਕੁਮਾਰ ਨੇ ਦੱਸਿਆ ਕਿ ਖਾਨਚੰਦ ਸਿੰਘ ਲਿਵਰ ਕੈਂਸਰ ਨਾਲ ਜੂਝ ਰਹੇ ਸਨ। ਡਾ. ਕੁਮਾਰ ਨੇ ਕਿਹਾ, ‘‘ਪਿਛਲੇ ਦਿਨੀਂ ਉਨ੍ਹਾਂ ਦੀ ਹਾਲਤ ਕਾਫੀ ਵਿਗੜ ਗਈ ਸੀ ਜਿਸ ਮਗਰੋਂ ਉਨ੍ਹਾਂ ਨੂੰ 21 ਫਰਵਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ ਅਤੇ ਅੱਜ ਤੜਕੇ ਉਨ੍ਹਾਂ ਆਖਰੀ ਸਾਹ ਲਿਆ।’’ ਭਾਰਤ ਦੀ ਟੀ-20 ਵਿਸ਼ਵ ਕੱਪ ਟੀਮ ’ਚ ਸ਼ਾਮਲ ਰਿੰਕੂ ਆਪਣੇ ਬਿਮਾਰ ਪਿਤਾ ਨੂੰ ਮਿਲਣ ਲਈ ਟੂਰਨਾਮੈਂਟ ਦੇ ਵਿਚਕਾਰ ਨੋਇਡਾ ਵਾਪਸ ਆਏ ਸਨ। ਉਹ 26 ਫਰਵਰੀ ਨੂੰ ਜ਼ਿੰਬਾਬਵੇ ਖ਼ਿਲਾਫ਼ ਹੋਣ ਵਾਲੇ ਮੈਚ ਤੋਂ ਪਹਿਲਾਂ ਟੀਮ ਨਾਲ ਜੁੜੇ ਸਨ। ਉਂਝ ਉਹ ਮੈਚ ਖੇਡ ਰਹੀ ਟੀਮ ਦਾ ਹਿੱਸਾ ਨਹੀਂ ਸਨ।
Advertisement
Advertisement
×

