ਮੈਲਬਰਨ: ਆਸਟਰੇਲੀਆ ਅਤੇ ਸਰਬੀਆ ਦੇ ਪ੍ਰਧਾਨ ਮੰਤਰੀਆਂ ਨੇ ਅੱਜ ਨੋਵਾਕ ਜੋਕੋਵਿਚ ਦੇ ਵੀਜ਼ਾ ਮੁੱਦੇ ਬਾਰੇ ਵਿਚਾਰ-ਚਰਚਾ ਕੀਤੀ ਹੈ। ਦੁਨੀਆਂ ਦੇ ਅੱਵਲ ਨੰਬਰ ਸਰਬਿਆਈ ਟੈਨਿਸ ਖਿਡਾਰੀ ਨੇ ਆਸਟਰੇਲੀਅਨ ਓਪਨ ਵਿੱਚ ਹਿੱਸਾ ਲੈਣ ਲਈ ਅਦਾਲਤੀ ਲੜਾਈ ਜਿੱਤ ਲਈ ਹੈ। ਇਸ ਦੇ ਬਾਵਜੂਦ ਕੋਵਿਡ-19 ਖ਼ਿਲਾਫ਼ ਮੁਕੰਮਲ ਟੀਕਾਕਰਨ ਨਾ ਹੋਣ ਕਾਰਨ ਉਸ ਨੂੰ ਵਾਪਸ ਦੇਸ਼ ਭੇਜੇ ਜਾਣ ਦਾ ਖ਼ਤਰਾ ਮੰਡਰਾ ਰਿਹਾ ਹੈ। ਹਾਲਾਂਕਿ ਇਸ ਪੂਰੇ ਮਾਮਲੇ ਵਿੱਚ 20 ਗਰੈਂਡ ਸਲੈਮ ਜੇਤੂ ਸਰਬਿਆਈ ਖਿਡਾਰੀ ਨੂੰ ਕਾਫ਼ੀ ਸਮਰਥਨ ਮਿਲਿਆ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਅਤੇ ਸਰਬੀਆ ਦੀ ਉਨ੍ਹਾਂ ਦੀ ਹਮਰੁਤਬਾ ਅਨਾ ਬਰਨਾਬਿਕ ਨੇ ਟੈਲੀਫੋਨ ’ਤੇ ਗੱਲਬਾਤ ਦੌਰਾਨ ਸਹਿਮਤੀ ਜਤਾਈ ਕਿ ਉਹ 34 ਸਾਲ ਦੇ ਜੋਕੋਵਿਚ ਦੇ ਵੀਜ਼ਾ ਮੁੱਦੇ ਬਾਰੇ ਸੰਪਰਕ ਵਿੱਚ ਰਹਿਣਗੇ। ਮੌਰੀਸਨ ਦੇ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ ਹੈ। ਉਧਰ, ਸਰਬਿਆਈ ਰੇਡੀਓ ਟੈਲੀਵਿਜ਼ਨ ਆਰਟੀਐੱਸ ਮੁਤਾਬਕ, ਬਰਨਾਬਿਕ ਨੇ ਮੌਰੀਸਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਸਟਾਰ ਟੈਨਿਸ ਖਿਡਾਰੀ ਨਾਲ ਸਤਿਕਾਰਤ ਵਿਹਾਰ ਕੀਤਾ ਜਾਵੇ। -ਏਪੀ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd