DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

England Beats India: ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

ਦੂਜੇ ਇਕ ਦਿਨਾ ਮੈਚ ਵਿਚ ਰੂਟ ਨੇ 99 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ; ਸ਼੍ਰੇਅਸ ਤੇ ਕੋਹਲੀ ਦੇ ਅਰਧ ਸੈਂਕੜਿਆਂ ਦੀ ਬਦੌਲਤ ਭਾਰਤ ਹਾਰਿਆ

  • fb
  • twitter
  • whatsapp
  • whatsapp
featured-img featured-img
ਇੰਗਲੈਂਡ ਦਾ ਜੈਕਬ ਬੈਥਲ ਗੇਂਦ ਵੱਜਣ ਤੋਂ ਬਾਅਦ ਲੜਖੜਾਉਂਦਾ ਹੋਇਆ।
Advertisement

India England ODI: ਭਾਰਤ ਅਤੇ ਇੰਗਲੈਂਡ ਵਿਚਕਾਰ ਖੇਡੇ ਗਏ ਇਸ ਰੌਮਾਂਚਕ ਇੱਕ ਰੋਜ਼ਾ ਮੁਕਾਬਲੇ ਵਿੱਚ ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ 44 ਓਵਰਾਂ ਵਿੱਚ ਮਹਿਜ਼ 233 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਦੇ ਜਵਾਬ ਵਿੱਚ ਇੰਗਲੈਂਡ ਦੀ ਟੀਮ ਨੇ 44.1 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 235 ਦੌੜਾਂ ਬਣਾਉਂਦੇ ਹੋਏ ਇਸ ਟੀਚੇ ਨੂੰ ਆਸਾਨੀ ਨਾਲ ਹਾਸਲ ਕਰ ਲਿਆ। ਇੰਗਲੈਂਡ ਵਲੋਂ ਰੂਟ ਨੇ 99 ਦੌੜਾਂ ਬਣਾਈਆਂ ਤੇ ਉਹ ਆਊਟ ਨਹੀਂ ਹੋਏ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਭਾਰਤੀ ਟੀਮ ਦੀ ਸ਼ੁਰੂਆਤ ਵਧੀਆ ਰਹੀ। ਕਪਤਾਨ ਸ਼ੁਭਮਨ ਗਿੱਲ ਨੇ 30 ਗੇਂਦਾਂ ਵਿੱਚ 31 ਦੌੜਾਂ ਅਤੇ ਰੋਹਿਤ ਸ਼ਰਮਾ ਨੇ 47 ਗੇਂਦਾਂ ਵਿੱਚ 26 ਦੌੜਾਂ ਬਣਾਈਆਂ। ਇਸ ਤੋਂ ਬਾਅਦ ਵਿਰਾਟ ਕੋਹਲੀ (66 ਗੇਂਦਾਂ ਵਿੱਚ 65 ਦੌੜਾਂ) ਅਤੇ ਸ਼੍ਰੇਅਸ ਅਈਅਰ (71 ਗੇਂਦਾਂ ਵਿੱਚ 66 ਦੌੜਾਂ) ਨੇ ਅਰਧ-ਸੈਂਕੜੇ ਜੜ ਕੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਮੱਧ ਕ੍ਰਮ ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਕਾਰਨ ਭਾਰਤੀ ਟੀਮ ਵੱਡਾ ਸਕੋਰ ਖੜ੍ਹਾ ਕਰਨ ਵਿੱਚ ਨਾਕਾਮ ਰਹੀ।

Advertisement

ਈਸ਼ਾਨ ਕਿਸ਼ਨ ਨੇ 8, ਵਾਸ਼ਿੰਗਟਨ ਸੁੰਦਰ ਨੇ 5, ਅਕਸ਼ਰ ਪਟੇਲ ਨੇ 1, ਸ਼ਿਵਮ ਦੂਬੇ ਤੇ ਪ੍ਰਸਿੱਧ ਕ੍ਰਿਸ਼ਨਾ ਖਾਤਾ ਖੋਲ੍ਹੇ ਬਿਨਾਂ ਹੀ ਪਵੇਲੀਅਨ ਪਰਤ ਗਏ। ਅਖੀਰ ਵਿੱਚ ਜਸਪ੍ਰੀਤ ਬੁਮਰਾਹ ਨੇ ਤੇਜ਼ੀ ਨਾਲ ਖੇਡਦਿਆਂ 13 ਗੇਂਦਾਂ ਵਿੱਚ 20 ਦੌੜਾਂ ਬਣਾ ਕੇ ਸਕੋਰ 233 ਤੱਕ ਪਹੁੰਚਾਇਆ।

Advertisement

ਇੰਗਲੈਂਡ ਦੇ ਗੇਂਦਬਾਜ਼ਾਂ ਨੇ ਮੈਚ ਦੀ ਸ਼ੁਰੂਆਤ ਤੋਂ ਹੀ ਭਾਰਤੀ ਬੱਲੇਬਾਜ਼ਾਂ 'ਤੇ ਦਬਾਅ ਬਣਾਈ ਰੱਖਿਆ। ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਵਿਰਾਟ ਕੋਹਲੀ, ਅਕਸ਼ਰ ਪਟੇਲ ਅਤੇ ਸ਼ਿਵਮ ਦੂਬੇ ਨੂੰ ਆਊਟ ਕਰਕੇ 3 ਅਹਿਮ ਵਿਕਟਾਂ ਹਾਸਲ ਕੀਤੀਆਂ। ਦੂਜੇ ਪਾਸੇ ਗਸ ਐਟਕਿੰਸਨ ਨੇ ਵੀ ਭਾਰਤੀ ਕਪਤਾਨ ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ ਅਤੇ ਪ੍ਰਸਿੱਧ ਕ੍ਰਿਸ਼ਨਾ ਨੂੰ ਬੋਲਡ ਕਰਕੇ 3 ਵਿਕਟਾਂ ਆਪਣੇ ਨਾਮ ਕੀਤੀਆਂ। ਸਾਕਿਬ ਮਹਿਮੂਦ ਨੇ 2 ਜਦਕਿ ਸੈਮ ਕਰਨ ਅਤੇ ਵਿਲ ਜੈਕਸ ਨੇ 1-1 ਵਿਕਟ ਹਾਸਲ ਕਰ ਕੇ ਭਾਰਤੀ ਪਾਰੀ ਨੂੰ 233 ਦੌੜਾਂ 'ਤੇ ਹੀ ਸਮੇਟ ਦਿੱਤਾ।

Advertisement
×