ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੇਰੇ ਬਾਰੇ ਗਲਤ ਅਫਵਾਹਾਂ ਫੈਲਾਈਆਂ ਗਈਆਂ: ਪਲਾਸ਼ ਮੁੱਛਲ

ਗਲਤ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾੲੀ ਦੀ ਚਿਤਾਵਨੀ
Advertisement

ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਲ ਰਹੀਆਂ ਅਫਵਾਹਾਂ ਦਰਮਿਆਨ ਸੰਗੀਤਕਾਰ ਪਲਾਸ਼ ਮੁੱਛਲ ਨੇ ਭਾਰਤ ਦੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਨਾਲ ਆਪਣਾ ਵਿਆਹ ਰੱਦ ਹੋਣ ਤੋਂ ਬਾਅਦ ਆਪਣੀ ਚੁੱਪੀ ਤੋੜੀ ਹੈ।

ਉਸ ਨੇ ਇੰਸਟਾਗ੍ਰਾਮ ਸਟੋਰੀ ’ਤੇ ਮੰਧਾਨਾ ਤੋਂ ਵੱਖ ਹੋਣ ਦੀ ਪੁਸ਼ਟੀ ਕਰਦੇ ਹੋਏ ਇੱਕ ਲੰਮਾ ਨੋਟ ਸਾਂਝਾ ਕਰਦਿਆਂ ਲਿਖਿਆ, ‘ਮੈਂ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਆਪਣੇ ਨਿੱਜੀ ਰਿਸ਼ਤੇ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ।’ ਪਲਾਸ਼ ਨੇ ਅਫਵਾਹਾਂ ਦਾ ਜਵਾਬ ਦਿੰਦਿਆਂ ਇਨ੍ਹਾਂ ਅਫਵਾਹਾਂ ਨੂੰ ਨਿਰਆਧਾਰ ਅਤੇ ਗਲਤ ਦੱਸਿਆ। ਉਸ ਨੇ ਆਪਣੇ ਖ਼ਿਲਾਫ਼ ਭੰਡੀ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ।

Advertisement

ਉਸ ਨੇ ਕਿਹਾ, ‘ਮੇਰੇ ਲਈ ਇਹ ਬਹੁਤ ਮੁਸ਼ਕਲ ਭਰਿਆ ਸਮਾਂ ਰਿਹਾ ਹੈ। ਲੋਕ ਬੇਬੁਨਿਆਦ ਅਫਵਾਹਾਂ ’ਤੇ ਇੰਨੀ ਆਸਾਨੀ ਨਾਲ ਪ੍ਰਤੀਕਿਰਿਆ ਕਰਦੇ ਹਨ ਜੋ ਮੇਰੇ ਲਈ ਸਭ ਤੋਂ ਪਵਿੱਤਰ ਰਹੀ ਹੈ। ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਮੁਸ਼ਕਲ ਪੜਾਅ ਹੈ ਅਤੇ ਮੈਂ ਇਸ ਨਾਲ ਨਜਿੱਠਾਂਗਾ।’

ਇਸ ਤੋਂ ਪਹਿਲਾਂ ਅੱਜ ਭਾਰਤੀ ਮਹਿਲਾ ਟੀਮ ਦੀ ਉਪ-ਕਪਤਾਨ ਸਮ੍ਰਿਤੀ ਮੰਧਾਨਾ ਨੇ ਪੁਸ਼ਟੀ ਕੀਤੀ ਸੀ ਕਿ ਉਸ ਦਾ ਸੰਗੀਤਕਾਰ ਪਲਾਸ਼ ਮੁੱਛਲ ਨਾਲ ਵਿਆਹ ਰੱਦ ਹੋ ਗਿਆ ਹੈ।

ਸਟਾਰ ਬੱਲੇਬਾਜ਼ ਨੇ ਪ੍ਰਸ਼ੰਸਕਾਂ ਅਤੇ ਮੀਡੀਆ ਨੂੰ ਦੋਵਾਂ ਪਰਿਵਾਰਾਂ ਦੀ ਨਿੱਜਤਾ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦੀਆਂ ਸਭ ਤੋਂ ਪ੍ਰਮੁੱਖ ਮਹਿਲਾ ਕ੍ਰਿਕਟਰਾਂ ਵਿੱਚੋਂ ਇੱਕ ਮੰਧਾਨਾ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਪਿਛਲੇ ਮਹੀਨੇ ਤੇਜ਼ ਹੋਈਆਂ ਅਫਵਾਹਾਂ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਆਪਣਾ ਪਹਿਲਾ ਜਨਤਕ ਬਿਆਨ ਜਾਰੀ ਕੀਤਾ। ਉਸਨੇ ਲਿਖਿਆ, "ਮੈਨੂੰ ਇਹ ਸਪੱਸ਼ਟ ਕਰਨ ਦੀ ਲੋੜ ਹੈ ਕਿ ਵਿਆਹ ਰੱਦ ਹੋ ਗਿਆ ਹੈ। ਮੈਂ ਇਸ ਮਾਮਲੇ ਨੂੰ ਇੱਥੇ ਹੀ ਖਤਮ ਕਰਨਾ ਚਾਹੁੰਦੀ ਹਾਂ ਅਤੇ ਤੁਹਾਡੇ ਸਾਰਿਆਂ ਨੂੰ ਵੀ ਅਜਿਹਾ ਹੀ ਕਰਨ ਦੀ ਬੇਨਤੀ ਕਰਦੀ ਹਾਂ।"

ਉਸ ਦਾ ਵਿਆਹ 23 ਨਵੰਬਰ ਨੂੰ ਮੁਛਾਲ ਨਾਲ ਹੋਣਾ ਸੀ ਪਰ ਮੰਧਾਨਾ ਦੇ ਪਿਤਾ ਸ਼੍ਰੀਨਿਵਾਸ ਨੂੰ ਦਿਲ ਦੀ ਬਿਮਾਰੀ ਕਾਰਨ ਹਸਪਤਾਲ ਦਾਖਲ ਕਰਾਉਣ ਤੋਂ ਬਾਅਦ ਵਿਆਹ ਮੁਲਤਵੀ ਕਰ ਦਿੱਤਾ ਗਿਆ ਸੀ।

 

Advertisement
Tags :
#PalashMuchhal #SmritiMandhana #CelebrityBreakup #CricketNews #BollywoodNews #IndianCricket #PersonalLife
Show comments