ਭਾਰਤ-ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਅੱਜ ਤੋਂ

ਭਾਰਤ-ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਅੱਜ ਤੋਂ

ਕਾਨਪੁਰ ਵਿਚ ਅਭਿਆਸ ਕਰਦਾ ਹੋਇਆ ਭਾਰਤੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ। -ਫੋਟੋ: ਪੀਟੀਆਈ

ਕਾਨਪੁਰ: ਕਪਤਾਨ ਵਿਰਾਟ ਕੋਹਲੀ ਤੇ ਉਪ ਕਪਤਾਨ ਰੋਹਿਤ ਸ਼ਰਮਾ ਦੀ ਗ਼ੈਰਹਾਜ਼ਰੀ ਵਿਚ ਭਾਰਤੀ ਟੀਮ ਭਲਕੇ ਇੱਥੇ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਕ੍ਰਿਕਟ ਮੈਚ ਵਿਚ ਨਿਊਜ਼ੀਲੈਂਡ ਖ਼ਿਲਾਫ਼ ਘਰੇਲੂ ਮੈਦਾਨ ਉਤੇ ਆਪਣਾ ਦਬਦਬਾ ਕਾਇਮ ਰੱਖਣ ਦੀ ਕੋਸ਼ਿਸ਼ ਕਰੇਗੀ। ਭਾਰਤੀ ਟੀਮ ਦੀ ਅਗਵਾਈ ਅਜਿੰਕਿਆ ਰਹਾਣੇ ਕਰੇਗਾ ਜੋ ਪਿਛਲੇ ਕੁਝ ਸਮੇਂ ਤੋਂ ਖਰਾਬ ਰੌਂਅ ਵਿਚ ਚੱਲ ਰਿਹਾ ਹੈ। ਉਸ ਨੂੰ ਜ਼ਖ਼ਮੀ ਕੇਐਲ ਰਾਹੁਲ ਤੇ ਆਰਾਮ ਉਤੇ ਭੇਜੇ ਗਏ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀਆਂ ਸੇਵਾਵਾਂ ਵੀ ਨਹੀਂ ਮਿਲਣਗੀਆਂ ਪਰ ਰਹਾਣੇ ਦੀ ਅਗਵਾਈ ਵਿਚ ਟੀਮ ਨੇ ਲਗਭਗ ਅਜਿਹੀਆਂ ਹੀ ਸਥਿਤੀਆਂ ਵਿਚ ਆਸਟਰੇਲੀਆ ਵਿਚ ਜਿੱਤ ਦਰਜ ਕੀਤੀ ਸੀ। ਭਾਰਤੀ ਟੀਮ ਆਸਟਰੇਲੀਆ ਵਿਚ ਕੀਤੇ ਗਏ ਉਸ ਪ੍ਰਦਰਸ਼ਨ ਤੋਂ ਪ੍ਰੇਰਣਾ ਲੈ ਕੇ ਨਿਊਜ਼ੀਲੈਂਡ ਨੂੰ ਮਾਤ ਦੇਣ ਦੀ ਕੋਸ਼ਿਸ਼ ਕਰੇਗੀ ਜਿਸ ਨੇ ਇਸ ਸਾਲ ਦੇ ਸ਼ੁਰੂ ਵਿਚ ਉਸ ਦੀ ਵਿਸ਼ਵ ਟੈਸਟ ਚੈਂਪੀਅਨ ਬਣਨ ਦੀ ਉਮੀਦ ਉਤੇ ਪਾਣੀ ਫੇਰਿਆ ਸੀ। ਮੁੰਬਈ ਦਾ ਬੱਲੇਬਾਜ਼ ਸ਼੍ਰੇਅਸ ਅੱਈਅਰ ਇਸ ਮੈਚ ਵਿਚ ਟੈਸਟ ਕ੍ਰਿਕਟ ’ਚ ਕਰੀਅਰ ਦੀ ਸ਼ੁਰੂਆਤ ਕਰੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All