ਨਵੀਂ ਦਿੱਲੀ: ਸਾਬਕਾ ਭਾਰਤੀ ਫੁਟਬਾਲ ਖਿਡਾਰੀ ਫੋਰਟੁਨਾਟੋ ਫਰੈਂਕੋ (84) ਦਾ ਅੱਜ ਗੋਆ ਵਿੱਚ ਦੇਹਾਂਤ ਹੋ ਗਿਆ। ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਨੇ ਇਸ ਦੀ ਪੁਸ਼ਟੀ ਕੀਤੀ ਹੈ ਪਰ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ। ਫਰੈਂਕੋ 1962 ਦੀਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸੀ। ਉਹ 1960 ਦੇ ਰੋਮ ਓਲੰਪਿਕ ਵਿੱਚ ਵੀ ਭਾਰਤੀ ਟੀਮ ਦਾ ਮੈਂਬਰ ਸੀ ਪਰ ਉਸ ਨੂੰ ਇਸ ਟੂਰਨਾਮੈਂਟ ਵਿੱਚ ਕੋਈ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ। ਉਸ ਦੇ ਪਰਿਵਾਰ ਵਿੱਚ ਪਤਨੀ ਬੇਟਾ ਅਤੇ ਬੇਟੀ ਹੈ। ਏਆਈਐੱਫਐੱਫ ਨੇ ਫਰੈਂਕੋ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ