ਲੰਡਨ, 3 ਸਤੰਬਰ
ਭਾਰਤ ਅਤੇ ਇੰਗਲੈਂਡ ਵਿਚਾਲੇ ਇੱਥੇ ਚੱਲ ਚੌਥੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਹੋਣ ਸਮੇਂ ਭਾਰਤੀ ਟੀਮ ਨੇ ਦੂਜੀ ਪਾਰੀ ’ਚ ਬਿਨਾਂ ਕੋਈ ਵਿਕਟ ਗੁਆਏ 43 ਦੌੜਾਂ ਬਣਾ ਲਈਆਂ ਹਨ। ਭਾਰਤੀ ਬੱਲੇਬਾਜ਼ ਲੋਕੇਸ਼ ਰਾਹੁਲ 22 ਅਤੇ ਰੋਹਿਤ ਸ਼ਰਮਾ 20 ਦੌੜਾਂ ਬਣਾ ਕਰੀਜ਼ ’ਤੇ ਸਨ। ਭਾਰਤੀ ਟੀਮ ਇੰਗਲੈਂਡ ਤੋਂ ਹਾਲੇ ਵੀ 56 ਦੌੜਾਂ ਪਿੱਛੇ ਹੈ। ਭਾਰਤ ਨੇ ਪਹਿਲੀ ਪਾਰੀ ’ਚ 191 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਅੱਜ ਇੰਗਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ ’ਚ 290 ਦੌੜਾਂ ਬਣਾ ਕੇ ਆਊਟ ਹੋ ਗਈ। ਪਹਿਲੀ ਪਾਰੀ ਦੇ ਆਧਾਰ ’ਤੇ ਉਸ ਨੇ ਭਾਰਤ ਤੋਂ 99 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਇੰਗਲੈਂਡ ਵੱਲੋਂ ਓਲੀ ਪੋਪ ਨੇ 81 ਅਤੇ ਕ੍ਰਿਸ ਵੋਕਸ ਨੇ 50 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਵੱਲੋਂ ਉਮੇਸ਼ ਯਾਦਵ ਨੇ 3 ਜਦਕਿ ਜਸਪ੍ਰੀਤ ਬੁਮਰਾਹ ਅਤੇ ਰਵਿੰਦਰ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਅਤੇ ਮੁਹੰਮਦ ਸਿਰਾਜ ਨੇ ਇੱਕ-ਇੱਕ ਵਿਕਟ ਹਾਸਲ ਕੀਤੀ।