ਬ੍ਰਿਸਬੇਨ, 16 ਜਨਵਰੀ
ਆਸਟਰੇਲੀਆ ਖ਼ਿਲਾਫ਼ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਦੇ ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ’ਤੇ 62 ਦੌੜਾਂ ਬਣਾ ਲਈਆਂ ਸਨ ਪਰ ਮੀਂਹ ਕਾਰਨ ਖੇਡ ਰੁਕ ਗਈ। ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 369 ਦੌੜਾਂ ਬਣਾਈਆਂ ਸਨ। ਦੂਜੇ ਦਿਨ ਦੇ ਅੰਤ ਵਿੱਚ ਚੇਤੇਸ਼ਵਰ ਪੁਜਾਰਾ ਅੱਠ ਅਤੇ ਕਪਤਾਨ ਅਜਿੰਕਿਆ ਰਹਾਣੇ ਦੋ ਦੌੜਾਂ ਬਣਾ ਕੇ ਖੇਡ ਰਹੇ ਸਨ। ਰੋਹਿਤ ਸ਼ਰਮਾ 44 ਅਤੇ ਸ਼ੁਭਮਨ ਗਿੱਲ ਸੱਤ ਦੌੜਾਂ ਬਣਾ ਕੇ ਆਊਟ ਹੋਏ।