DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Germanpreet Denies Retirement Rumors: ਲਾਸ ਏਂਜਲਸ ਓਲੰਪਿਕਸ ਤੱਕ ਖੇਡਣਾ ਚਾਹੁੰਦੈ ਜਰਮਨਪ੍ਰੀਤ

ਭਾਰਤੀ ਹਾਕੀ ਡਿਫੈਂਡਰ ਨੇ ਸੰਨਿਆਸ ਦੀਆਂ ਖ਼ਬਰਾਂ ਖ਼ਾਰਜ ਕੀਤੀਆਂ

  • fb
  • twitter
  • whatsapp
  • whatsapp
Advertisement

ਭਾਰਤੀ ਹਾਕੀ ਟੀਮ ਦੇ ਡਿਫੈਂਡਰ ਜਰਮਨਪ੍ਰੀਤ ਸਿੰਘ ਨੇ ਸੰਨਿਆਸ ਦੀਆਂ ਖ਼ਬਰਾਂ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਹੈ ਕਿ ਉਹ 2028 ਲਾਸ ਏਂਜਲਸ ਓਲੰਪਿਕਸ ਵਿੱਚ ਖੇਡਣਾ ਚਾਹੁੰਦਾ ਹੈ। ਪਿਛਲੇ ਦਿਨੀਂ ਹਾਕੀ ਇੰਡੀਆ ਦੇ ਹਵਾਲੇ ਨਾਲ ਖ਼ਬਰ ਆਈ ਸੀ ਕਿ 2028 ਓਲੰਪਿਕਸ ਲਈ ਨਵੇਂ ਖਿਡਾਰੀਆਂ ਨੂੰ ਮੌਕਾ ਦੇਣ ਵਾਸਤੇ ਏਸ਼ਿਆਈ ਚੈਂਪੀਅਨਜ਼ ਟਰਾਫੀ ਮਗਰੋਂ ਮਨਦੀਪ ਸਿੰਘ, ਅਮਿਤ ਰੋਹੀਦਾਸ, ਨੀਲਕਾਂਤ ਸ਼ਰਮਾ ਅਤੇ ਜਰਮਨਪ੍ਰੀਤ ਸਿੰਘ ਨੂੰ ਟੀਮ ’ਚੋਂ ਬਾਹਰ ਕੀਤਾ ਜਾ ਸਕਦਾ ਹੈ।

ਅੰਮ੍ਰਿਤਸਰ ਦੇ 30 ਸਾਲਾ ਡਿਫੈਂਡਰ ਨੇ ਕਿਹਾ ਕਿ ਉਹ ਖੇਡਣਾ ਜਾਰੀ ਰੱਖਣਾ ਚਾਹੁੰਦਾ ਹੈ ਅਤੇ ਲਾਸ ਏਂਜਲਸ ਓਲੰਪਿਕਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੇਸ਼ ਲਈ ਸੋਨ ਤਗ਼ਮਾ ਜਿੱਤਣਾ ਉਸ ਦਾ ਟੀਚਾ ਹੈ।

Advertisement

ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਵੀ ਇਨ੍ਹਾਂ ਖ਼ਬਰਾਂ ਨੂੰ ਮਹਿਜ਼ ਅਫ਼ਵਾਹਾਂ ਕਰਾਰ ਦਿੰਦਿਆਂ ਕਿਹਾ ਕਿ ਟੀਮ ਅੰਦਰ ਅਜਿਹੀ ਕੋਈ ਵੀ ਚਰਚਾ ਨਹੀਂ ਹੋਈ।

Advertisement

ਪੈਰਿਸ ਓਲੰਪਿਕਸ ਵਿੱਚ ਕਾਂਸੇ ਅਤੇ ਏਸ਼ਿਆਈ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ ਟੀਮ ਦਾ ਹਿੱਸਾ ਰਹੇ ਜਰਮਨਪ੍ਰੀਤ ਨੇ ਕਿਹਾ ਕਿ ਉਸ ਨੇ ਆਪਣੇ ਡਿਫੈਂਸ ਵਿੱਚ ਕਾਫ਼ੀ ਸੁਧਾਰ ਕੀਤਾ ਹੈ। ਏਸ਼ਿਆਈ ਚੈਂਪੀਅਨਜ਼ ਟਰਾਫੀ ਬਾਰੇ ਉਸ ਨੇ ਕਿਹਾ ਕਿ ਭਾਰਤ ਭਾਵੇਂ ਏਸ਼ੀਆ ਦੀ ਨੰਬਰ ਇੱਕ ਟੀਮ ਹੈ, ਪਰ ਉਹ ਕਿਸੇ ਵੀ ਵਿਰੋਧੀ ਟੀਮ ਨੂੰ ਘੱਟ ਨਹੀਂ ਸਮਝੇਗੀ। ਪੰਜਾਬ ਵਿੱਚ 17 ਸਾਲਾਂ ਬਾਅਦ ਕੌਮਾਂਤਰੀ ਹਾਕੀ ਦੀ ਵਾਪਸੀ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਉਸ ਨੇ ਇਸ ਉੱਦਮ ਲਈ ਹਾਕੀ ਇੰਡੀਆ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।

Advertisement
×