ਗੁਜਰਾਤ ਹਵਾਈ ਹਾਦਸਾ: ਏਅਰ ਇੰਡੀਆ ਨੇ 166 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ
ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਦੱਸਿਆ ਕਿ ਉਸ ਵੱਲੋਂ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ 166 ਪੀੜਤ ਪਰਿਵਾਰਾਂ ਨੂੰ ਅੰਤਰਿਮ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਅਤੇ 52 ਹੋਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਸ ਹਾਦਸੇ ’ਚ ਜਹਾਜ਼...
Advertisement 
ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਦੱਸਿਆ ਕਿ ਉਸ ਵੱਲੋਂ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ 166 ਪੀੜਤ ਪਰਿਵਾਰਾਂ ਨੂੰ ਅੰਤਰਿਮ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਅਤੇ 52 ਹੋਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਸ ਹਾਦਸੇ ’ਚ ਜਹਾਜ਼ ਵਿੱਚ ਸਵਾਰ 242 ਵਿਅਕਤੀਆਂ ਦੀ ਮੌਤ ਹੋ ਗਈ ਸੀ। ਲੰਘੀ 14 ਜੂਨ ਨੂੰ ਏਅਰ ਇੰਡੀਆ ਨੇ ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਅੰਤਰਿਮ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਏਅਰ ਇੰਡੀਆ ਨੇ ਇਸ ਹਾਦਸੇ ਵਿੱਚ ਮਾਰੇ ਗਏ 147 ਮ੍ਰਿਤਕਾਂ ਦੇ ਪਰਿਵਾਰਾਂ ਅਤੇ ਹਾਦਸੇ ਵਾਲੀ ਥਾਂ ’ਤੇ ਮਾਰੇ ਗਏ 19 ਹੋਰ ਵਿਅਕਤੀਆਂ ਦੇ ਪਰਿਵਾਰਾਂ ਨੂੰ ਅੰਤਰਿਮ ਮੁਆਵਜ਼ਾ ਜਾਰੀ ਕਰ ਦਿੱਤਾ ਹੈ।
Advertisement
Advertisement 
× 

