ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਮਨਪ੍ਰੀਤ ਤੇ ਅਮਨਜੋਤ ਨੂੰ 11-11 ਲੱਖ ਦਾ ਇਨਾਮ

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਨੇ ਆਈ ਸੀ ਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੀ ਇਤਿਹਾਸਕ ਜਿੱਤ ਲਈ ਕਪਤਾਨ ਹਰਮਨਪ੍ਰੀਤ ਕੌਰ ਅਤੇ ਅਮਨਜੋਤ ਕੌਰ ਨੂੰ 11-11 ਲੱਖ ਰੁਪਏ ਅਤੇ ਫੀਲਡਿੰਗ ਕੋਚ ਮਨੀਸ਼ ਬਾਲੀ ਨੂੰ 5 ਲੱਖ ਰੁਪਏ ਦਾ ਨਕਦ...
Advertisement

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਨੇ ਆਈ ਸੀ ਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੀ ਇਤਿਹਾਸਕ ਜਿੱਤ ਲਈ ਕਪਤਾਨ ਹਰਮਨਪ੍ਰੀਤ ਕੌਰ ਅਤੇ ਅਮਨਜੋਤ ਕੌਰ ਨੂੰ 11-11 ਲੱਖ ਰੁਪਏ ਅਤੇ ਫੀਲਡਿੰਗ ਕੋਚ ਮਨੀਸ਼ ਬਾਲੀ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਭਾਰਤ ਦੀ ਇਸ ਸ਼ਾਨਦਾਰ ਜਿੱਤ ਵਿੱਚ ਇਨ੍ਹਾਂ ਤਿੰਨਾਂ ਦਾ ਅਹਿਮ ਯੋਗਦਾਨ ਰਿਹਾ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਅਤੇ ਆਨਰੇਰੀ ਸਕੱਤਰ (ਕਾਰਜਕਾਰੀ) ਸਿਧਾਂਤ ਸ਼ਰਮਾ ਨੇ ਸਾਂਝੇ ਤੌਰ ’ਤੇ ਤਿੰਨਾਂ ਨੂੰ ਵਧਾਈ ਦਿੱਤੀ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਮੰਗਲਵਾਰ ਨੂੰ ਇਨਾਮੀ ਰਾਸ਼ੀ ਦੀ ਐਲਾਨ ਕਰ ਸਕਦੇ ਹਨ।

Advertisement
Advertisement
Show comments